World
BREAKING: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿ ਰੇਂਜਰਸ ਨੇ ਕੋਰਟ ਰੂਮ ਤੋਂ ਹੀ ਕੀਤਾ ਗ੍ਰਿਫਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਪਾਕਿਸਤਾਨੀ ਰੇਂਜਰਾਂ ਨੇ ਗ੍ਰਿਫਤਾਰ ਕੀਤਾ ਸੀ। ਇਮਰਾਨ ਖਾਨ ਕਈ ਮਾਮਲਿਆਂ ‘ਚ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਸਨ। ਉਹ ਪਹਿਲੇ ਦਿਨ ਤੋਂ ਹੀ ਫੌਜ ਦੇ ਇਕ ਉੱਚ ਅਧਿਕਾਰੀ ਖਿਲਾਫ ਬਿਆਨਬਾਜ਼ੀ ਕਰ ਰਿਹਾ ਸੀ।
ਇਮਰਾਨ ਦੀ ਪਾਰਟੀ ਨੇ ਸ਼ੇਅਰ ਕੀਤੀ ਵੀਡੀਓ, ਇਮਰਾਨ ਦੇ ਵਕੀਲ ਨੂੰ ਖੂਨ ਨਾਲ ਲਥਪਥ ਦੇਖਿਆ ਗਿਆ
ਪਾਕਿਸਤਾਨ ਦੇ ਅਖਬਾਰ ਦ ਡਾਨ ਨੇ ਖਬਰ ਦਿੱਤੀ ਹੈ ਕਿ ਇਮਰਾਨ ਦੀ ਪਾਰਟੀ ਪੀਟੀਆਈ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਪਾਰਟੀ ਆਗੂ ਮੁਸਰਤ ਚੀਮਾ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ- ਇਮਰਾਨ ਖਾਨ ਨੂੰ ਇਸ ਸਮੇਂ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹ ਖਾਨ ਸਾਹਬ ਨੂੰ ਮਾਰ ਰਹੇ ਹਨ। ਇਮਰਾਨ ਦੇ ਵਕੀਲ ਦੀ ਵੀਡੀਓ ਪਾਰਟੀ ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਵੀ ਸ਼ੇਅਰ ਕੀਤੀ ਗਈ ਹੈ। ਪਾਰਟੀ ਨੇ ਕਿਹਾ ਕਿ ਇਮਰਾਨ ਨੂੰ ਹਾਈ ਕੋਰਟ ਦੇ ਬਾਹਰ ਬੁਰੀ ਤਰ੍ਹਾਂ ਕੁੱਟਿਆ ਗਿਆ।