News
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ਹੈ। ਸਬੂਤਾਂ ਦੀ ਘਾਟ ਕਾਰਨ ਬ੍ਰਿਜਭੂਸ਼ਣ ਨੂੰ ਬਰੀ ਕੀਤਾ ਗਿਆ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਇੱਕ ਅਦਾਲਤ ਨੇ ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਸੰਘ (WFI) ਦੇ ਸਾਬਕਾ ਮੁਖੀ ਨੂੰ ਬਰੀ ਕਰ ਦਿੱਤਾ ਹੈ। ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਨਾਲ, ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵੀ ਬਰੀ ਕਰ ਦਿੱਤਾ ਹੈ।
