India
ਬ੍ਰਿਟੇਨ ਦੇ ਪ੍ਰਿੰਸ ਚਾਰਲਸ ਦਾ ਕੋਰੋਨਾ ਟੈਸਟ ਆਇਆ ਪਾਜ਼ੀਟਿਵ

25 ਮਾਰਚ: ਕੋਵਿਡ -19 ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਨੇ ਹੁਣ ਬ੍ਰਿਟੇਨ ਦੇ ਪ੍ਰਿੰਸ ਚਾਰਲਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਸ ਤੋਂ ਬਾਅਦ ਯੂਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਦੱਸਣਾ ਬਣਦਾ ਹੈ ਕਿ ਇਟਲੀ ਤੇ ਚੀਨ ਤੋਂ ਬਾਅਦ ਯੂਕੇ, ਸਪੇਨ ਤੇ ਅਮਰੀਕਾ ‘ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ।ਚੀਨ ਤੋਂ ਸ਼ੁਰੂ ਹੋਏ ਇਸ ਕਹਿਰ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵਿਸ਼ਵਭਰ ਵਿੱਚ ਇਸ ਨੇ ਖੌਫ਼ ਪੈਦਾ ਕਰ ਦਿੱਤਾ ਹੈ। ਵਰਲਡ ਪੰਜਾਬੀ ਵੱਲੋਂ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾਂਦੀ ਹੈ।