Punjab
MP Amritpal ਦੇ ਭਰਾ ਨੂੰ ਨਸ਼ੇ ਸਮੇਤ ਕੀਤਾ ਗ੍ਰਿਫ਼ਤਾਰ
JALANDHAR : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਪਾਲ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਸੁਰਖੀਆਂ ਵਿੱਚ ਆਇਆ ਸੀ। ਹਰਪ੍ਰੀਤ ਸਿੰਘ ਉਰਫ ਹੈਪੀ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।ਪੁਲਿਸ ਨੇ ਉਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਕੀਤਾ ਹੈ।
ਦੋਵੇਂ ਮੁਲਜ਼ਮ ਸੰਦੀਪ ਵਾਸੀ ਹੈਬੋਵਾਲ, ਲੁਧਿਆਣਾ ਤੋਂ 10,000 ਰੁਪਏ ਦੀ ਆਈਸ ਡਰੱਗ ਲੈ ਕੇ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਹੈ। ਦੇਰ ਰਾਤ ਕੀਤੀ ਗਈ ਡਾਕਟਰੀ ਜਾਂਚ ‘ਚ ਪੁਸ਼ਟੀ ਹੋਈ ਕਿ ਦੋਵਾਂ ਨੇ ਨਸ਼ਾ ਕੀਤਾ ਸੀ।
ਐਸਐਸਪੀ ਅੰਕੁਲ ਗੁਪਤਾ ਨੇ ਦੱਸਿਆ ਕਿ ਰੁਟੀਨ ਚੈਕਿੰਗ ਦੌਰਾਨ ਪੁਲਿਸ ਨੇ ਦੋਵਾਂ ਨੂੰ ਫਿਲੌਰ ਹਾਈਵੇ ਤੋਂ ਗ੍ਰਿਫਤਾਰ ਕੀਤਾ ਹੈ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿੱਚ ਬੈਠ ਕੇ ਦੋਵੇਂ ਨਸ਼ੇ ਕਰਨ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਕੋਲ ਲਾਈਟਰ ਅਤੇ ਫੋਇਲ ਸੀ। ਡੀਐਸਪੀ ਫਿਲੌਰ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਉਸਦੇ ਸਾਥੀ ਸਮੇਤ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕਰੇਗੀ।
Amritpal ਨੇ ਖਡੂਰ ਸਾਹਿਬ ਤੋਂ ਜਿੱਤੀ ਸੀ ਸੀਟ
ਅੰਮ੍ਰਿਤਪਾਲ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤੀ ਸੀ। ਅੰਮ੍ਰਿਤਪਾਲ ਸਿੰਘ 197120 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 404430 ਵੋਟਾਂ ਮਿਲੀਆਂ। ਜਦਕਿ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 207310 ਵੋਟਾਂ ਮਿਲੀਆਂ। ਸਾਲ 2019 ਦੇ ਨਤੀਜਿਆਂ ਦੀ ਗੱਲ ਕਰੀਏ ਤਾਂ ਇੱਥੇ ਕਾਂਗਰਸ ਦੇ ਜਸਬੀਰ ਸਿੰਘ ਗਿੱਲ ਨੇ ਜਿੱਤ ਹਾਸਲ ਕੀਤੀ ਸੀ, ਇਸ ਸਮੇਂ ਅੰਮ੍ਰਿਤਪਾਲ ਆਸਾਮ ਦੀ ਜੇਲ੍ਹ ਵਿੱਚ ਬੰਦ ਹਨ। ਉਸ ਨੇ ਜੇਲ੍ਹ ਵਿੱਚ ਰਹਿੰਦਿਆਂ ਹੀ ਚੋਣ ਲੜੀ ਹੈ। ਵਾਰਿਸ ਪੰਜਾ ਡੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।