Connect with us

Punjab

BSF ਨੇ ਪਾਕਿਸਤਾਨੀ ਡਰੋਨ ਕੀਤਾ ਬਰਾਮਦ

Published

on

PUNJAB : ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਵੱਲੋਂ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਤਸਕਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਜਿਸ ਕਾਰਨ ਉਹ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦਾ ਸਿਲਸਿਲਾ ਜਾਰੀ ਰੱਖ ਰਿਹਾ ਹੈ।

ਪਰ ਸਰਹੱਦ ‘ਤੇ ਤਾਇਨਾਤ ਬੀਐਸਐਫ ਅਤੇ ਪੰਜਾਬ ਪੁਲਿਸ ਇਸ ਯੋਜਨਾ ਨੂੰ ਕਾਮਯਾਬ ਹੋਣ ਤੋਂ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਕਲਸੀਆਂ ਪਿੰਡ ਵਿੱਚ ਬੀਐਸਐਫ ਵੱਲੋਂ ਸਰਚ ਅਭਿਆਨ ਦੌਰਾਨ ਚੀਨ ਦਾ ਬਣਿਆ ਡਰੋਨ ਬਰਾਮਦ ਕੀਤਾ ਗਿਆ ਜੋ ਖੇਤਾਂ ਵਿੱਚ ਡਿੱਗਿਆ ਹੋਇਆ ਸੀ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।