Punjab
BSF ਨੇ ਫਿਰ ਤੋਂ 2 ਪਾਕਿਸਤਾਨੀ ਡਰੋਨ ਕੀਤੇ ਜ਼ਬਤ

AMRITSAR : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਦੋ ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ।
ਤੁਹਾਨੂੰ ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਅਤੇ ਹੈਰੋਇਨ ਨੂੰ ਲੱਭਣ ਦੀ ਪ੍ਰਕਿਰਿਆ ਜਾਰੀ ਹੈ। ਬੀ ਐੱਸ ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਦੋ ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਹਰਦੋ ਰਤਨ ਵਿੱਚ ਇੱਕ ਵੱਡਾ ਡਰੋਨ ਅਤੇ ਸਰਹੱਦੀ ਪਿੰਡ ਨੇਸ਼ਟਾ ਵਿੱਚ ਇੱਕ ਛੋਟਾ ਡਰੋਨ ਜ਼ਬਤ ਕੀਤਾ ਗਿਆ ਹੈ।