Connect with us

Punjab

ਬੀਐਸਐਫ ਨੇ ਭਾਰਤੀ ਸਰਹੱਦ ‘ਚ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ

Published

on

2 ਅਪ੍ਰੈਲ 2024: ਬੀਐਸਐਫ ਨੇ ਅੰਮ੍ਰਿਤਸਰ ਅਟਾਰੀ ਸਰਹੱਦ ’ਤੇ ਕੰਡਿਆਲੀ ਤਾਰ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਵਾਲੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ।ਉੱਥੇ ਹੀ ਬੀ.ਐੱਸ.ਐੱਫ ਦੇ ਵੱਲੋ ਉਸ ਨੂੰ ਥਾਣਾ ਘਰਿੰਡਾ ਦੇ ਹਵਾਲੇ ਕਰ ਦਿੱਤਾ ਗਿਆ। ਥਾਣਾ ਘਰਿੰਡਾ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਾਕਿਸਤਾਨੀ ਨਾਗਰਿਕ ਕੋਲੋਂ ਪਾਕਿਸਤਾਨੀ ਕਰੰਸੀ, ਦੋ ਮੋਬਾਈਲ ਫ਼ੋਨ ਤੇ ਆਈਡੀ ਕਾਰਡ ਬਰਾਮਦ ਹੋਏ ਹਨ। ਉਸ ਦੀ ਪਛਾਣ ਮੁਹੰਮਦ ਜਮੀਲ ਵਜੋਂ ਹੋਈ ਹੈ। ਫੜੇ ਗਏ ਪਾਕਿਸਤਾਨੀ ਨਾਗਰਿਕ ਤੋਂ ਸੁਰੱਖਿਆ ਏਜੰਸੀ ਅਤੇ ਪੁਲਿਸ ਸਮੇਤ ਬੀ.ਐਸ.ਐਫ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।