Connect with us

National

ਜੰਮੂ-ਕਸ਼ਮੀਰ ‘ਚ BSF ਜਵਾਨ ਨੇ ਕੀਤੀ ਖੁਦਕੁਸ਼ੀ, ਪੋਸਟਮਾਰਟਮ ਲਈ ਭੇਜੀ ਲਾਸ਼

Published

on

ਜੰਮੂ-ਕਸ਼ਮੀਰ ‘ਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਫੌਜ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬੀਐਸਐਫ ਦੇ ਇੱਕ ਜਵਾਨ ਨੇ ਵੀਰਵਾਰ ਨੂੰ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਇੱਕ ਚੌਕੀ ‘ਤੇ ਕਥਿਤ ਤੌਰ ‘ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਚਿਲਿਆਰੀ ‘ਚ ਸਰਹੱਦੀ ਚੌਕੀ ‘ਤੇ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਜਵਾਨ ਦੀ ਪਛਾਣ ਨਰੇਸ਼ ਕੁਮਾਰ ਵਜੋਂ ਹੋਈ ਹੈ, ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।