Connect with us

Punjab

ਬੀ.ਐਸ.ਐਫ ਨੇ ਹੈਰੋਇਨ ਸਮੇਤ 1 ਡਰੋਨ ਕੀਤਾ ਬਰਾਮਦ

Published

on

PUNJAB: ਫ਼ਿਰੋਜ਼ਪੁਰ ਦੀ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। BSF ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 2 ਕਿਲੋ ਗ੍ਰਾਮ ਹੈਰੋਇਨ ਅਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ |

ਜਾਣਕਾਰੀ ਮੁਤਾਬਿਕ ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਖੇਤਾਂ ਵਿੱਚੋਂ ਹੈਰੋਇਨ ਸਮੇਤ ਇੱਕ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਡਰੋਨ ਨਾਲ ਜੁੜੇ ਲਿਫ਼ਾਫ਼ੇ ਵਿੱਚੋਂ 2 ਕਿਲੋ 710 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਨੂੰ ਅਧਿਕਾਰੀਆਂ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਡੀਐਸਪੀ ਅਤੁਲ ਸੋਨੀ ਅਤੇ ਬੀਐਸਐਫ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।