Punjab
ਬੀ.ਐਸ.ਐਫ. ਨੇ 2 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਸਰਹੱਦ ‘ਤੇ ਬੀ.ਐੱਸ.ਐੱਫ. ਨੂੰ ਵੱਡੀ ਸਫਲਤਾਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਬੀ.ਐੱਸ.ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਰਹੱਦੀ ਪਿੰਡ ਰਤਨ ਖੁਰਦ ਦੇ ਇਲਾਕੇ ‘ਚ ਹੈਰੋਇਨ ਦਾ ਇਕ ਪੈਕਟ ਬਰਾਮਦ ਕੀਤਾ ਹੈ|
ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 2 ਕਰੋੜ ਰੁਪਏ ਹੈ। ਇਹ ਪੈਕੇਟ ਡਰੋਨ ਰਾਹੀਂ ਹੀ ਸੁੱਟਿਆ ਗਿਆ ਸੀ ਪਰ ਟੀਚਾ ਖੁੰਝ ਜਾਣ ਕਾਰਨ ਪੈਕੇਟ ਖੇਤਾਂ ਵਿੱਚ ਡਿੱਗ ਗਿਆ, ਜਿਸ ਨੂੰ ਬੀਐਸਐਫ ਨੇ ਜ਼ਬਤ ਕਰ ਲਿਆ ਹੈ। ਅੱਗੇ ਇਸ ਮਾਮਲੇ ਦੀ ਜਾਂਚ ਜਾਰੀ ਹੈ