National
ਬਜਟ ‘ਝੂਠ’ ਨਾਲ ਭਰਿਆ , ਭਾਜਪਾ ਕੁਝ ਨੇਤਾਵਾਂ ਦੇ ਫਾਇਦੇ ਲਈ LIC ਦੇ ਪੈਸੇ ਦੀ ਕਰ ਰਹੀ ਵਰਤੋਂ: ਮਮਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਜੀਵਨ ਬੀਮਾ ਨਿਗਮ (ਐੱਲ. ਆਈ. ਸੀ.) ਅਤੇ ਰਾਸ਼ਟਰੀਕ੍ਰਿਤ ਬੈਂਕਾਂ ‘ਚ ਜਮ੍ਹਾ ਲੋਕਾਂ ਦੇ ਪੈਸੇ ਦੀ ਵਰਤੋਂ ਆਪਣੇ ਕੁਝ ਨੇਤਾਵਾਂ ਨੂੰ ਫਾਇਦਾ ਪਹੁੰਚਾਉਣ ਲਈ ਕਰ ਰਹੀ ਹੈ। ਪੂਰਬੀ ਬਰਧਮਾਨ ਜ਼ਿਲੇ ‘ਚ ਇਕ ਪ੍ਰੋਗਰਾਮ ਦੌਰਾਨ ਤ੍ਰਿਣਮੂਲ ਕਾਂਗਰਸ ਪਾਰਟੀ ਦੇ ਮੁਖੀ ਨੇ ਆਮ ਬਜਟ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬੁੱਧਵਾਰ ਨੂੰ ਬਜਟ ਪੇਸ਼ ਹੋਣ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਆਈ ਹੈ।
ਬੈਨਰਜੀ ਨੇ ਕਿਹਾ ਕਿ ਕੇਂਦਰੀ ਬਜਟ ਪੇਸ਼ ਹੋਣ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਆਈ… ਕੁਝ ਲੋਕਾਂ ਨੂੰ ਬੁਲਾ ਕੇ ਕਈ ਹਜ਼ਾਰ ਕਰੋੜ ਰੁਪਏ (ਬਾਜ਼ਾਰ ‘ਚ) ਨਿਵੇਸ਼ ਕਰਨ ਲਈ ਕਿਹਾ ਗਿਆ। ਕੇਂਦਰੀ ਬਜਟ ਨੂੰ ‘ਝੂਠ ਨਾਲ ਭਰਪੂਰ’ ਕਰਾਰ ਦਿੰਦਿਆਂ ਬੈਨਰਜੀ ਨੇ ਕਿਹਾ ਕਿ ਕੇਂਦਰ 2024 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵੱਡੇ-ਵੱਡੇ ਦਾਅਵੇ ਕਰ ਰਿਹਾ ਹੈ।