Connect with us

Punjab

ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

Published

on

ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਫੈਸਲੇ ਵੀ ਲਏ ਜਾ ਸਕਦੇ ਹਨ।

ਇਸ ਸੈਸ਼ਨ ਦੌਰਾਨ ਵਿਰੋਧੀ ਪੱਖ ਵੱਲੋਂ ਵੀ ਸਰਕਾਰ ਨੂੰ ਵੱਖ-ਵੱਖ ਮਸਲਿਆਂ ‘ਤੇ ਘੇਰਨ ਦੀ ਸੰਭਾਵਨਾ ਹੈ। ਕਿਸਾਨੀ, ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਅਤੇ ਵਿੱਤੀ ਹਾਲਤ ਵਰਗੇ ਮੁੱਦੇ ਸੈਸ਼ਨ ਵਿੱਚ ਗੂੰਜ ਸਕਦੇ ਹਨ।

ਦੱਸਣਯੋਗ ਹੈ ਕਿ ਬਜਟ ਸੈਸ਼ਨ ਦੌਰਾਨ ਸੂਬਾ ਸਰਕਾਰ ਆਪਣਾ ਸਾਲਾਨਾ ਬਜਟ ਵੀ ਪੇਸ਼ ਕਰੇਗੀ, ਜਿਸ ‘ਤੇ ਵਿਧਾਇਕਾਂ ਵੱਲੋਂ ਚਰਚਾ ਕੀਤੀ ਜਾਵੇਗੀ।

ਹੁਣ ਦੇਖਣਾ ਇਹ ਹੋਵੇਗਾ ਕਿ ਇਸ ਬਜਟ ਸੈਸ਼ਨ ਵਿੱਚ ਪੰਜਾਬ ਦੇ ਲੋਕਾਂ ਲਈ ਕਿਹੜੇ ਵੱਡੇ ਐਲਾਨ ਕੀਤੇ ਜਾਂਦੇ ਹਨ।

ਬਜਟ ਇਜਲਾਸ ਦੇ ਲਈ ਜਾਰੀ ਕੀਤੇ ਗਏ ਸ਼ੈਡਿਊਲ ਮੁਤਾਬਕ ਸਵੇਰੇ 11 ਵਜੇ ਤੋਂ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਦੁਪਹਿਰ 2 ਵਜੇ ਵਿਧਾਨ ਸਭਾ ‘ਚ ਚਲਾਣਾ ਕਰ ਗਈਆਂ ਹਸਤੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਪੰਜਾਬ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਵੇਗੀ।