Connect with us

National

ਕੇਦਾਰਨਾਥ ‘ਚ ਫਟਿਆ ਬੱਦਲ, ਕਈ ਸ਼ਰਧਾਲੂ ਫਸੇ, ਸਕੂਲ ਹੋਏ ਬੰਦ

Published

on

UTTARAKHAND : ਉੱਤਰਾਖੰਡ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਦਰਿਆ ਦੇ ਪਾਣੀ ਦਾ ਪੱਧਰ ਵਧਣ ਨਾਲ ਸ਼ਰਧਾਲੂਆਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੱਦਲ ਫੱਟਣ ਕਾਰਨ ਕਈ ਸ਼ਰਧਾਲੂ ਫਸੇ ਹੋਏ ਹਨ।

ਉੱਤਰਾਖੰਡ ਵਿੱਚ ਇੱਕ ਵਾਰ ਫਿਰ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਕੇਦਾਰਨਾਥ ‘ਚ ਬੱਦਲ ਫਟਣ ਤੋਂ ਬਾਅਦ ਭਾਰੀ ਤਬਾਹੀ ਹੋਣ ਦੀ ਸੰਭਾਵਨਾ ਹੈ। ਬੁੱਧਵਾਰ ਰਾਤ ਨੂੰ ਬੱਦਲ ਫਟਣ ਕਾਰਨ ਸੋਨਪ੍ਰਯਾਗ ‘ਚ ਮੰਦਾਕਿਨੀ ਨਦੀ ਦੇ ਪਾਣੀ ਦਾ ਪੱਧਰ ਅਚਾਨਕ ਕਾਫੀ ਵੱਧ ਗਿਆ ਹੈ। ਲਾਂਚੋਲੀ ‘ਚ ਬੱਦਲ ਫਟਣ ਦੀ ਖਬਰ ਮਿਲਣ ਤੋਂ ਬਾਅਦ ਐੱਸ.ਡੀ.ਆਰ.ਐੱਫ., ਜ਼ਿਲਾ ਪੁਲਸ, ਜ਼ਿਲਾ ਪ੍ਰਸ਼ਾਸਨ ਸਮੇਤ ਸਾਰੇ ਸਿਸਟਮ ਅਲਰਟ ‘ਤੇ ਹਨ। ਕੇਦਾਰਨਾਥ ਧਾਮ ਵਿੱਚ 150-200 ਸ਼ਰਧਾਲੂਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ।

ਇਸ ਦੇ ਮੁਤਾਬਕ ਕੇਦਾਰਨਾਥ ਪੈਦਲ ਮਾਰਗ ‘ਤੇ ਭੀਮ ਬਲੀ ਦੇ ਗਡੇਰਾ ‘ਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ। ਬੱਦਲ ਫਟਣ ਦੇ ਨਾਲ ਹੀ ਮੌਕੇ ‘ਤੇ ਜ਼ਮੀਨ ਖਿਸਕਣ ਦੀ ਵੀ ਖ਼ਬਰ ਹੈ। 30 ਮੀਟਰ ਦੇ ਕਰੀਬ ਪੈਦਲ ਮਾਰਗ ਭਾਰੀ ਪੱਥਰਾਂ ਦੇ ਮਲਬੇ ਕਾਰਨ ਨੁਕਸਾਨਿਆ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਪੈਦਲ ਚੱਲਣ ਵਾਲੇ ਰਸਤੇ ‘ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਭੀਮ ਬਲੀ ਵਿੱਚ ਕਰੀਬ 150 ਤੋਂ 200 ਸ਼ਰਧਾਲੂ ਫਸੇ ਹੋਏ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਉੱਤਰਾਖੰਡ ‘ਚ ਭਾਰੀ ਮੀਂਹ ਦਾ ਰੈੱਡ ਅਲਰਟ, ਸਕੂਲ ਬੰਦ ਰਹਿਣਗੇ।

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਖੇਤਰੀ ਮੌਸਮ ਵਿਗਿਆਨ ਕੇਂਦਰ ਨੇ ਅਗਲੇ 48 ਘੰਟਿਆਂ ਲਈ ਉੱਤਰਾਖੰਡ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਹ ਚਿਤਾਵਨੀ ਮੰਗਲਵਾਰ ਰਾਤ ਤੋਂ ਲਾਗੂ ਹੈ। ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਦੇਹਰਾਦੂਨ, ਟਿਹਰੀ, ਪੌੜੀ, ਨੈਨੀਤਾਲ, ਹਰਿਦੁਆਰ, ਊਧਮ ਸਿੰਘ ਨਗਰ ਅਤੇ ਚੰਪਾਵਤ ਜ਼ਿਲ੍ਹਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ, ਬਿਜਲੀ ਅਤੇ ਬਹੁਤ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

ਸਕੂਲ ਹੋਏ ਬੰਦ

ਦੇਹਰਾਦੂਨ, ਨੈਨੀਤਾਲ ਅਤੇ ਊਧਮ ਸਿੰਘ ਨਗਰ ਵਿੱਚ 31 ਜੁਲਾਈ ਨੂੰ ਸਕੂਲ ਇੱਕ ਦਿਨ ਲਈ ਬੰਦ ਰੱਖੇ ਗਏ ਸਨ। ਦੇਹਰਾਦੂਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਸੰਭਾਵਨਾ ਦੇ ਮੱਦੇਨਜ਼ਰ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਰਹਿਣਗੇ।