Punjab
ਲੁਧਿਆਣਾ ਬੱਸ ਸਟੈਂਡ ‘ਤੇ ਬੱਸ ਕੰਡਕਟਰ ਦੀ ਹੋਈ ਮੌਤ

PUNJAB: ਲੁਧਿਆਣਾ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਰੋਡਵੇਜ਼ ਅਤੇ ਪ੍ਰਾਈਵੇਟ ਬੱਸ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਚੌਕੀ ਬੱਸ ਸਟੈਂਡ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਜੋ ਕਿ ਇੱਕ ਨਿੱਜੀ ਬੱਸ ਦਾ ਕੰਡਕਟਰ ਸੀ।
ਜਾਣਕਾਰੀ ਅਨੁਸਾਰ ਉਕਤ ਕੰਡਕਟਰ ਬੱਸ ਸਟੈਂਡ ‘ਤੇ ਬੱਸ ਪਾਰਕ ਕਰ ਰਿਹਾ ਸੀ ਕਿ ਇਸੇ ਦੌਰਾਨ ਰੋਡਵੇਜ਼ ਦੀ ਬੱਸ ਆ ਗਈ। ਇਸ ਦੌਰਾਨ ਕੰਡਕਟਰ ਨੇ ਪਿੱਛੇ ਤੋਂ ਆ ਰਹੀ ਬੱਸ ਵੱਲ ਧਿਆਨ ਨਹੀਂ ਦਿੱਤਾ ਅਤੇ ਬੱਸ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਤ ਹੋ ਗਈ।