Connect with us

National

ਮਹਾਰਾਸ਼ਟਰ ‘ਚ ਬੱਸ ਡਿੱਗੀ ਖੱਡ ‘ਚ, 12 ਦੀ ਹੋਈ ਮੌਤ, ਜਾਣੋ ਵੇਰਵਾ

Published

on

ਮਹਾਰਾਸ਼ਟਰ ਦੇ ਰਾਏਗੜ੍ਹ ਦੇ ਖੋਪਲੀ ਇਲਾਕੇ ‘ਚ ਸ਼ੁੱਕਰਵਾਰ ਰਾਤ ਨੂੰ ਇਕ ਬੱਸ 700 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ ਵਿੱਚ 40 ਯਾਤਰੀ ਸਵਾਰ ਸਨ। ਹੁਣ ਤੱਕ ਸਥਾਨਕ ਲੋਕਾਂ ਦੀ ਮਦਦ ਨਾਲ ਰੱਸੀ ਦੀ ਮਦਦ ਨਾਲ 25 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਇਨ੍ਹਾਂ ‘ਚੋਂ ਕੁਝ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਹਾਦਸਾ ਖੰਡਾਲਾ ਅਤੇ ਖੋਪੋਲੀ ਵਿਚਕਾਰ ਪੁਰਾਣੇ ਨੈਸ਼ਨਲ ਹਾਈਵੇ ‘ਤੇ ਸ਼ਿੰਗਰੋਬਾ ਘਾਟ ਤੋਂ ਉਤਰਨ ਸਮੇਂ ਵਾਪਰਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਬੱਸ ਪੁਣੇ ਤੋਂ ਮੁੰਬਈ ਜਾ ਰਹੀ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਬੋਰ ਘਾਟ ਪੁਲਸ, ਖੋਪਲੀ ਪੁਲਸ ਅਤੇ ਸਥਾਨਕ ਲੋਕ ਮਦਦ ਲਈ ਅੱਗੇ ਆਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਖੋਪਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।