Punjab
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਖਾਟੋ ਸ਼ਾਮ ਲਈ ਬੱਸ ਹੋਈ ਰਵਾਨਾ
10 ਦਸੰਬਰ 2023: ਫਰੀਦਕੋਟ ਦੇ ਕਸਬਾ ਕੋਟਕਪੂਰਾ ਤੋਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ ਜਿਸ ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਜੋ ਕਿ ਕੋਟਕਪੂਰਾ ਤੋਂ ਸ੍ਰੀ ਖਾਟੂ ਸ਼ਾਮ ਜੀ ਸਾਲਾ ਸਰ ਧਾਮ ਵਾਸਤੇ ਇੱਕ ਬੱਸ ਨੂੰ ਰਵਾਨਾ ਕੀਤਾ ਗਿਆ ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ੁਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਸਕੀਮ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਾਗੂ ਕੀਤੀ ਗਈ ਸੀ ਅਤੇ ਹੁਣ ਇਸ ਨੂੰ ਪੰਜਾਬ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਸ਼ੁਰੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਧਾਰਮਿਕ ਸਥਾਨਾਂ ਵਾਸਤੇ ਵੀ ਬੱਸਾਂ ਅਤੇ ਰੇਲ ਗੱਡੀ ਦੇ ਰਾਹੀਂ ਸ਼ਰਧਾਲੂਆਂ ਨੂੰ ਯਾਤਰਾ ਕਰਵਾਈ ਜਾਵੇਗੀ|