Connect with us

Punjab

ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਨਹੀਂ ਹੋਇਆ ਐਲਾਨ, ਜਾਣੋ ਕਾਰਨ

Published

on

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣਾਂ ਹੋਣ ਵਾਲੀਆਂ ਸਨ ਪਰ ਮੁੱਖ ਚੋਣ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਅਜੇ ਜ਼ਿਮਨੀ ਚੋਣਾਂ ਨਹੀਂ ਹੋਣਗੀਆਂ। ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਾਤਾਵਰਨ ਅਨੂਕੁਲ ਹੋਣ ਦੇ ਕਾਰਨ ਇਹ ਚੋਣਾਂ ਨਹੀਂ ਹੋਣਗੀਆਂ ਕਿਉਂਕਿ ਕਈ ਸੂਬਿਆਂ ਵਿੱਚ ਮੌਸਮ ਖ਼ਰਾਬ ਹੈ।ਭਾਵ ਕਿ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵੱਲੋਂ ਖਰਾਬ ਮੌਸਮ ਦਾ ਹਵਾਲਾ ਦਿੱਤਾ ਗਿਆ, ਜਿਸ ਕਾਰਨ ਜ਼ਿਮਨੀ ਚੋਣਾਂ ਟਲ ਗਈਆਂ ਹਨ।ਇੱਥੇ ਦੱਸ ਦੇਈਏ ਕਿ ਪੰਜਾਬ ਵਿੱਚ 4 ਥਾਵਾਂ ਯਾਨੀ ਕਿ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਹੁਸ਼ਿਆਰਪੁਰ ਦੀ ਚੱਬੇਵਾਲ ਵਿਧਾਨ ਸਭਾ ਸੀਟ ਖ਼ਾਲੀ ਹੈ। ਪੰਜਾਬ ਦੇ ਨਾਲ-ਨਾਲ ਦੇਸ਼ ਵਿੱਚ 46 ਥਾਵਾਂ ਉੱਤੇ ਵਿਧਾਨ ਸਭਾ ਲਈ ਤੇ 1 ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣਾਂ ਹੋਣੀਆਂ ਸਨ।

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਖ਼ਾਲੀ

ਪੰਜਾਬ ਦੀਆਂ ਖਾਲੀ ਵਿਧਾਨ ਸਭਾ ਸੀਟਾਂ ਬਾਰੇ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਵਿੱਚ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਜੋ ਕਿ ਲੁਧਿਆਣਾ ਤੋਂ ਲੋਕ ਸਭਾ ਸੀਟ ਜਿੱਤ ਕੇ MP ਬਣੇ ਹਨ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਮੀਤ ਹੇਅਰ ਜੋ ਕਿ ਐਤਕੀ ਸੰਗਰੂਰ ਤੋਂ ਲੋਕ ਸਭਾ ਸੀਟ ਜਿੱਤੇ ਹਨ, ਇਸ ਕਾਰਨ ਬਰਨਾਲਾ ਸੀਟ ਚੋਣ ਕਮਿਸ਼ਨ ਵੱਲੋਂ ਖ਼ਾਲੀ ਕਰ ਦਿੱਤੀ ਗਈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਆਪ ਵਿਧਾਇਕ ਡਾ. ਰਾਜ ਕੁਮਾਰ ਨੇ ਚੋਣ ਜਿੱਤੀ ਸੀ ਤੇ ਹੁਣ ਚੱਬੇਵਾਲਾ ਵਿਧਾਨ ਸਭਾ ਸੀਟ ਖਾਲੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਚੋਣ ਜਿੱਤੀ ਸੀ, ਇਸ ਲਈ ਹੁਣ ਡੇਰਾ ਬਾਬਾ ਨਾਨਕ ਸੀਟ ਵੀ ਖ਼ਾਲੀ ਐਲਾਨ ਕਰ ਦਿੱਤੀ ਗਈ ਸੀ।

ਹਰਿਆਣਾ ਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ

ਦੱਸ ਦਈਏ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਇੱਥੇ ਇੱਕ ਪੜਾਅ ਵਿੱਚ 90 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ। ਵੋਟਿੰਗ 1 ਅਕਤੂਬਰ ਨੂੰ ਹੋਵੇਗੀ ਅਤੇ 4 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇ ਜੰਮੂ ਕਸ਼ਮੀਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ‘ਚ 3 ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਜਿਸ ਦੇ ਨਤੀਜੇ ਵੀ 4 ਅਕਤੂਬਰ ਨੂੰ ਐਲਾਨੇ ਜਾਣਗੇ। ਮਹਾਰਾਸ਼ਟਰ ਵਿੱਚ ਵੀ ਚੋਣਾਂ ਹੋਣ ਦੀ ਉਮੀਦ ਸੀ, ਹਾਲਾਂਕਿ ਕਮਿਸ਼ਨ ਨੇ ਅਜੇ ਤੱਕ ਇਸ ਰਾਜ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਨਹੀਂ ਕੀਤਾ ਹੈ।

ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ-

ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਸੰਬੰਧੀ ਇੱਕ ਸਵਾਲ ‘ਤੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, ‘ਪਿਛਲੀ ਵਾਰ ਮਹਾਰਾਸ਼ਟਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਹੋਈਆਂ ਸਨ। ਉਸ ਸਮੇਂ ਜੰਮੂ-ਕਸ਼ਮੀਰ ਵਿੱਚ ਸ਼ਾਮਲ ਨਹੀਂ ਸੀ। ਹਾਲਾਂਕਿ ਇਸ ਸਾਲ 4 ਚੋਣਾਂ ਹਨ ਤੇ 5ਵੀਂ ਚੋਣ ਵੀ ਜਲਦੀ ਹੀ ਹੋਣੀ ਹੈ, ਜਿਨ੍ਹਾਂ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚ ਜੰਮੂ-ਕਸ਼ਮੀਰ, ਹਰਿਆਣਾ, ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਸ਼ਾਮਲ ਹਨ।ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸਪੱਸ਼ਟ ਕੀਤਾ ਕਿ ਸੁਰੱਖਿਆ ਬਲਾਂ ਦੀ ਲੋੜ ਦੇ ਆਧਾਰ ‘ਤੇ ਚੋਣ ਕਮਿਸ਼ਨ ਨੇ ਦੋ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਕਈ ਤਿਉਹਾਰਾਂ ਨੂੰ ਵੀ ਚੋਣਾਂ ਨਾ ਕਰਵਾਉਣ ਦੇ ਹੋਰ ਕਾਰਕਾਂ ਵਜੋਂ ਹਵਾਲਾ ਦਿੱਤਾ।