Punjab
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾ ਕੇ ਤੁਸੀਂ ਇਸ ਮਹਾਨ ਸ਼ਖਸੀਅਤ ਦਾ ਹੀ ਨਹੀਂ, ਸਗੋਂ ਪੂਰੇ ਪੰਜਾਬ ਦਾ ਅਪਮਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਬੀਤੇ ਦਿਨ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਸੀਐੱਮਓ ਆਫਿਸ ਵਿੱਚ ਕਾਰਜਭਾਰ ਸੰਭਾਲਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੱਛੇ ਦੀਵਾਰੇ ਉੱਤੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ, ਅੰਬੇਡਕਰ ਤੇ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਤਸਵੀਰ ਦਿਖਾਈ ਦਿੱਤੀ।
ਹੁਣ ਇਸ ਤਸਵੀਰ ਨਾਲ ਜੁੜੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਨੇ ਸਵਾਲ ਚੁੱਕੇ ਹਨ।ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਟਵੀਟ ਕਰਕੇ ਕਿਹਾ ਕਿ ਸੀਐੱਮਓ ਦਫ਼ਤਰ ਵਿੱਚ ਡਾ. ਬੀ.ਆਰ, ਅੰਬੇਦਕਰ ਤੇ ਭਗਤ ਸਿੰਘ ਦੀ ਤਸਵੀਰ ਤੇ ਕੋਈ ਇਤਰਾਜ਼ ਨਹੀਂ ਪਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਕਿਉਂ ਹਟਾਈ ਗਈ।
ਬੀਜੇਪੀ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਵਿੱਚ ਕਿਹਾ ਪਿਆਰੇ ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਦੀ ਤਸਵੀਰ CMO ਵਿੱਚ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਹੈ
ਪਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾ ਕੇ ਤੁਸੀਂ ਇਸ ਮਹਾਨ ਸ਼ਖਸੀਅਤ ਦਾ ਹੀ ਨਹੀਂ, ਸਗੋਂ ਪੂਰੇ ਪੰਜਾਬ ਦਾ ਅਪਮਾਨ ਕੀਤਾ ਹੈ। ਤੁਰੰਤ ਮੁਆਫੀ ਮੰਗੋ ਅਤੇ ਪੂਰੇ ਸਨਮਾਨ ਨਾਲ ਤਸਵੀਰ ਨੂੰ ਵਾਪਸ ਲਾਵੋ।