National
ਇਸ ਹਫਤੇ ਦੇ ਅੰਤ ਤੱਕ ਦੇਸ਼ ਭਰ ਵਧੇਗੀ ‘ਚ ਠੰਡ
27 ਨਵੰਬਰ 2203: ਦੇਸ਼ ਵਿੱਚ ਸਰਦੀਆਂ ਨੇ ਦਸਤਕ ਦੇ ਦਿੱਤੀ ਹੈ। ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਗੁਜਰਾਤ ਅਤੇ ਤਾਮਿਲਨਾਡੂ ਦੇ ਕਈ ਸ਼ਹਿਰਾਂ ਵਿੱਚ ਐਤਵਾਰ ਦੇਰ ਰਾਤ ਭਾਰੀ ਮੀਂਹ ਪਿਆ। ਇਸ ਕਾਰਨ ਇਨ੍ਹਾਂ ਰਾਜਾਂ ਵਿੱਚ ਠੰਢ ਵਧ ਗਈ ਹੈ। ਰਾਜਸਥਾਨ ਵਿੱਚ ਦਿਨ ਦਾ ਤਾਪਮਾਨ 8 ਡਿਗਰੀ ਅਤੇ ਦਿੱਲੀ ਵਿੱਚ 10 ਡਿਗਰੀ ਤੱਕ ਡਿੱਗ ਗਿਆ ਹੈ। ਆਈਐਮਡੀ ਨੇ ਇਸ ਹਫ਼ਤੇ ਦੇ ਅੰਤ ਤੱਕ ਦੇਸ਼ ਭਰ ਵਿੱਚ ਠੰਢ ਵਧਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਦੋ-ਤਿੰਨ ਦਿਨਾਂ ਵਿੱਚ ਦਿੱਲੀ, ਯੂਪੀ, ਉੱਤਰਾਖੰਡ ਅਤੇ ਦੇਸ਼ ਦੇ ਦੱਖਣੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਗੁਜਰਾਤ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਗੜੇ ਵੀ ਪਏ ਹਨ। ਇੱਥੇ ਬਿਜਲੀ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਇੱਥੇ ਦੱਸ ਦੇਈਏ ਕਿ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਤਾਪਮਾਨ ਜ਼ੀਰੋ ਡਿਗਰੀ ਦਰਜ ਕੀਤਾ ਗਿਆ ਸੀ। ਇਸ ਤੋਂ ਇੱਕ ਦਿਨ ਪਹਿਲਾਂ ਇੱਥੇ ਪਾਰਾ ਜ਼ੀਰੋ ਤੋਂ ਇੱਕ ਡਿਗਰੀ ਹੇਠਾਂ ਸੀ।