Punjab
ਬਾਈਜੂਸ ਇੰਡੀਆ ਅਤੇ ਐਸ.ਬੀ.ਆਈ. ਕਾਰਡ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਨੂੰ
ਪਟਿਆਲਾ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬਾਈਜ਼ੂਸ ਇੰਡੀਆ ਅਤੇ ਐਸ.ਬੀ.ਆਈ. ਕਾਰਡ ਕੰਪਨੀਆਂ ਦੇ ਸਹਿਯੋਗ ਨਾਲ 17 ਅਗਸਤ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਬਾਈਜੂਸ ਵੱਲੋ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਦੇ ਲਈ 18 ਹਜ਼ਾਰ ਤੋਂ 20 ਹਜ਼ਾਰ ਰੁਪਏ ਮਹੀਨਾ ਤਨਖਾਹ ‘ਤੇ ਚੋਣ ਤੇ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਐਸ.ਬੀ.ਆਈ. ਕਾਰਡ ਵੱਲੋਂ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੇ ਲਈ 12 ਹਜ਼ਾਰ ਤੋਂ 15 ਹਜ਼ਾਰ ਰੁਪਏ ਮਹੀਨੇ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਕਤ ਦੋਵੇ ਅਸਾਮੀਆਂ ਲਈ ਗਰੈਜੂਏਟ ਅਤੇ ਪੋਸਟ ਗਰੈਜੂਏਟ ਪ੍ਰਾਰਥੀ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੋਵੇ ਉਹ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਮਿਤੀ 17 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਆਕੇ ਪਲੇਸਮੈਂਟ ਕੈਂਪ ‘ਚ ਭਾਗਲ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਕਿਹਾ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਰਿਜੂਮ ਲੈ ਕੇ ਇਸ ਕੈਂਪ ਵਿੱਚ ਹਿੱਸਾ ਲੈਣ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 9877610877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
