punjab
ਪੰਜਾਬ ਬੁਨਿਆਦੀ ਢਾਂਚਾ ਸੋਧ ਬਿੱਲ-2021 ਬਜਟ ਇਲਜਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ
ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਬੁਨਿਆਦੀ ਢਾਂਚਾ ਫੀਸ ਦੀ ਵਸੂਲੀ ਰਾਹੀਂ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਬੁਨਿਆਦੀ ਢਾਚਾਂ ਸੋਧ ਬਿੱਲ 2021 ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ‘ਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿਸ਼ੇਸ਼ ਬੁਨਿਆਦੀ ਢਾਂਚਾ ਫੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿੱਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫੀਸ ਦੀ ਵਸੂਲੀ ਸਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦੱਸੇਗੀ ਕਿ “ਇਸ ਐਕਟ ਵਿੱਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਆਈ.ਡੀ. ਫੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ ਜਿਸ ਤਹਿਤ ਇਹ ਵਿਸ਼ੇਸ਼ ਆਈ.ਡੀ. ਫੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।”
ਆਮ ਲੋਕਾਂ ਨੂੰ ਬਿਹਤਰ ਸੁਵਿਧਾ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਨਵੇਂ ਬੱਸ ਸਟੈਂਡ ਸਣੇ ਪ੍ਰਬੰਧਕੀ ਬਲਾਕ/ਵਰਕਸ਼ਾਪ ਬਣਾਉਣ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਨਗਰ ਸੁਧਾਰ ਟਰੱਸਟ, ਰੂਪਨਗਰ ਪਾਸੋਂ ਪ੍ਰਾਪਤ 1.16 ਏਕੜ ਜ਼ਮੀਨ ਦੇ ਬਦਲੇ ਸਾਰੇ ਕਰਜ਼ੇ ਖਤਮ ਹੋਣ ਉਪਰੰਤ ਬੱਸ ਸਟੈਂਡ ਦੀ ਆਮਦਨ ਵਿੱਚੋਂ ਹੋਣ ਵਾਲੇ ਮੁਨਾਫ਼ੇ ਵਿੱਚੋਂ ਜ਼ਮੀਨ ਦੀ ਪ੍ਰਤੀਸ਼ਤ ਅਨੁਸਾਰ ਬਣਦੇ ਮਾਲੀਏ ਦਾ 15.06% ਹਿੱਸਾ ਨਗਰ ਸੁਧਾਰ ਟਰੱਸਟ ਰੂਪਨਗਰ ਲਈ ਰਾਖਵਾਂ ਰੱਖ ਲਿਆ ਜਾਵੇਗਾ।