Connect with us

punjab

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਭਰਨ ਦੀ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ

Published

on

cabinet 3

ਸੂਬਾ ਭਰ ਵਿਚ ਕੋਵਿਡ-19 ਦੀ ਹੰਗਾਮੀ ਸਥਿਤੀ ਨਾਲ ਪ੍ਰਭਾਵੀ ਢੰਗ ਰਾਹੀਂ ਨਿਪਟਣ ਲਈ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸਟਾਫ ਨਰਸਾਂ ਦੀਆਂ 473 ਅਸਾਮੀਆਂ ਦੀ ਭਰਤੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਆਧਾਰ ਉਤੇ ਲਿਖਤੀ ਪ੍ਰੀਖਿਆ ਰਾਹੀਂ ਭਰੀਆਂ ਜਾਣਗੀਆਂ।

ਨਵੀਆਂ ਭਰਤੀ ਸਟਾਫ ਨਰਸਾਂ ਨੂੰ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਕੀਤੀ ਜਾ ਚੁੱਕੀ 29,200 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਲਈ ਸੂਬਾ ਸਰਕਾਰ ਦੀ ਪੁਨਰਗਠਨ ਯੋਜਨਾ ਦੇ ਤਹਿਤ ਇਹ ਅਸਾਮੀਆਂ ਸਿਰਜੀਆਂ ਗਈਆਂ ਹਨ।