Punjab
ਇਸ ਦਿਨ CM ਭਗਵੰਤ ਮਾਨ ਵੱਲੋਂ ਸੱਦੀ ਕੈਬਨਿਟ ਮੀਟਿੰਗ
ਚੰਡੀਗੜ੍ਹ– ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ 24 ਸਤੰਬਰ ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਫਿਲਹਾਲ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਇੱਥੇ ਦੱਸ ਦੇਈਏ ਕਿ 26 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਕੁਝ ਅਹਿਮ ਫੈਸਲੇ ਵੀ ਲਏ ਜਾ ਸਕਦੇ ਹਨ। ਮੀਟਿੰਗ ਦੇ ਏਜੰਡੇ ਬਾਰੇ ਫਿਲਹਾਲ ਕੋਈ ਖਾਸ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।
