Connect with us

Punjab

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ

Published

on

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਵਿਧਾਨ ਸਭਾ ਹਲਕੇ ਵਿੱਚ 50 ਹਜ਼ਾਰ ਰਵਾਇਤੀ ਬੂਟੇ ਲਗਾਏ ਜਾਣਗੇ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਬੂਟੇ ਲਗਾਉਣ ਅਤੇ ਸਹੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਸਵੱਛ ਤੇ ਹਰਿਆ ਭਰਿਆ ਬਣਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ ਜਿਸ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਦੀ ਇਹ ਮੁਹਿੰਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਸਫਲ ਹੋ ਸਕਦੀ ਹੈ। ਅਮਨ ਅਰੋੜਾ ਨੇ ਕਿਹਾ ਕਿ  ਵਾਤਾਵਰਣ ਨੂੰ ਬਚਾਉਣ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆਵਲ ਭਰਪੂਰ ਚੌਗਿਰਦਾ ਮੁਹੱਈਆ ਕਰਵਾ ਸਕੀਏ। ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਗ੍ਰਾਮ ਪੰਚਾਇਤ ਚੌਵਾਸ ਦੀਆਂ ਮੋਹਤਬਰ ਸ਼ਖ਼ਸੀਅਤਾਂ, ਪਰਮ ਕੁਮਾਰ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ ਵੀ ਹਾਜ਼ਰ ਸਨ