Connect with us

Governance

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ‘ਚ ਦੇਣ ਦਾ ਫੈਸਲਾ

Published

on


ਚੰਡੀਗੜ੍ਹ, 23 ਮਾਰਚ: ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਪੇਂਡੂ ਵਿਕਾਸ, ਉੱਚੇਰੀ ਸਿੱਖਿਆ ਅਤੇ ਪਸ਼ੁ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਦੇ ਨਾਲ ਨਜਿੱਠਣ ਅਤੇ ਲੋਕਾਂ ਦੀ ਮੱਦਦ ਲਈ ਇੱਕ ਮਹੀਨੇ ਦੀ ਆਪਣੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿਚ ਸ. ਤ੍ਰਿਪਤ ਬਾਜਵਾ ਨੇ ਕਿਹਾ ਕਿ ਦੁਨੀਆ ਭਰ ਵਿਚ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਕਾਰਨ ਸੂਬੇ ਦੇ ਲੋਕਾਂ ਨੂੰ ਵੀ 31 ਮਾਰਚ ਤੱਕ ਘਰਾਂ ਵਿਚ ਰਹਿਣ ਲਈ ਕਿਹਾ ਗਿਆ ਹੈ।ਜਿਸ ਕਾਰਨ ਗਰੀਬ ਲੋਕਾਂ ਦੇ ਰੁਜ਼ਗਾਰ ‘ਤੇ ਮਾੜਾ ਅਸਰ ਪੈਣ ਦੀ ਸੰਭਵਨਾ ਹੈ ਅਤੇ ਉਨ੍ਹਾਂ ਕੋਲ ਰੋਜਾਨਾਂ ਖਾਣ ਪੀਣ ਦੀਆਂ ਵਸਤਾਂ ਦੀ ਵੀ ਘਾਟ ਹੋ ਸਕਦੀ ਹੈ।ਉਨ੍ਹਾਂ ਇਸ ਮੌਕੇ ਉਦਯੋਗਿਕ ਘਰਾਨਿਆਂ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਸੰਕਟ ਦੀ ਘਟੀ ਵਿਚ ਲੋਕਾਂ ਦੀ ਹਰ ਸੰਭਵ ਮੱਦਦ ਲਈ ਅੱਗੇ ਆਉਣ।
ਸ. ਬਾਜਵਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਸੰਕਟ ਦੀ ਘੜ੍ਹੀ ਵਿਚ ਸਰਕਾਰ ਵਲੋਂ ਲੋਕਾਂ ਨੂੰ ਇਸ ਆਫਤ ਤੋਂ ਬਚਾਉਣ ਲਈ ਉਠਾਏ ਜਾ ਰਹੇ ਹਰ ਕਦਮ ਦਾ ਪੂਰਨ ਸਹਿਯੋਗ ਕਰਨ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੌਕੇ ਘਬਰਾਉਣ ਦੀ ਲੋੜ ਨਹੀਂ ਬਲਕਿ ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਨੂੰ ਇਨ ਬਿੰਨ ਪਾਲਣ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਨਾਲ ਹੀ ਆਸ ਜਤਾਈ ਕਿ ਸੰਕਟ ਦੀ ਘੜੀ ਵਿਚ ਹਮੇਸ਼ਾ ਮੋਹਰੀ ਭੂਮੀਕਾ ਨਿਭਾਉਣ ਵਾਲੇ ਪੰਜਾਬੀ ਇਸ ਲੜਾਈ ਵਿਚ ਵੀ ਸਭ ਤੋਂ ਅੱਗੇ ਹੋ ਕੇ ਲੜਾਈ ਲੜਨਗੇ ਅਤੇ ਇਸ ਮਹਾਂਮਾਰੀ ਨੂੰ ਆਪਣੇ ਹੌਂਸਲੇ ਅਤੇ ਦ੍ਰਿੜਤਾ ਨਾਲ ਮਾਤ ਦੇਣਗੇ।
   

Continue Reading
Click to comment

Leave a Reply

Your email address will not be published. Required fields are marked *