Connect with us

Punjab

ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਜਾਣੋ ਕਾਰਨ

Published

on

ਪੰਜਾਬ: ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫ਼ਾ ਨਿੱਜੀ ਕਾਰਨਾਂ ਕਰਕੇ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ, ਫ਼ੌਜਾ ਸਿੰਘ ਸਰਾਰੀ ਦੇ ਵਲੋਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੂਤਰ ਦੱਸ ਰਹੇ ਹਨ ਕਿ, ਨਵਾਂ ਵਜ਼ੀਰ ਵੀ ਅੱਜ ਸ਼ਾਮ ਨੂੰ ਹੀ ਸਹੁੰ ਚੁੱਕੇਗਾ।