Punjab
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ IPS ਜਯੋਤੀ ਯਾਦਵ ਵਿਆਹ ਦੇ ਬੰਧਨ ਵਿੱਚ ਬੱਝੇ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਉਨ੍ਹਾਂ ਦੇ ਆਨੰਦ ਕਾਰਜ ਹੋਏ । ਦੱਸ ਦੇਈਏ ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ ਹਨ। ਵਿਆਹ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ. ‘ਤੇ ਵਿਆਹ ‘ਚ ਪੁੱਜੇ ਖਾਸ ਰਿਸ਼ਤੇਦਾਰਾਂ ਵੱਲੋਂ ਉਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਆਨੰਦ ਕਾਰਜ ਦੇ ਪ੍ਰੋਗਰਾਮ ਸਵੇਰੇ 8 ਵਜੇ ਰੱਖਿਆ ਗਿਆ ਅਤੇ ਦੋਵੇਂ ਪਰਿਵਾਰਾਂ ਦੇ ਮੈਂਬਰ ਇਥੇ ਪਹੁੰਚੇ ਅਤੇ 10 ਵਜੇ ਦੇ ਕਰੀਬ ਉਨ੍ਹਾਂ ਨੇ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ।
ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰਜੋਤ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਸ਼ਾਮ ਨੂੰ ਹੋਣ ਵਾਲੀ ਵਿਆਹ ਦੀ ਪਾਰਟੀ ਦਾ ਪ੍ਰੋਗਰਾਮ ਵੀ ਨੰਗਲ ਵਿਚ ਹੀ ਰੱਖਿਆ ਗਿਆ ਦੱਸਿਆ ਜਾ ਰਿਹਾ ਹੈ ।
ਉਨਾਂ ਦੀ ਧਰਮ ਪਤਨੀ ਪੰਜਾਬ ਕੇਡਰ ਦੀ ਆਈ. ਪੀ. ਐੱਸ. ਡਾ. ਜੋਤੀ ਯਾਦਵ ਮੌਜੂਦਾ ਸਮੇਂ ਵਿੱਚ ਮਾਨਸਾ ਜ਼ਿਲ੍ਹੇ ਵਿਚ ਸਥਿਤ ਪੁਲਸ ਹੈੱਡਕੁਆਰਟਰ ਵਿਚ ਐੱਸ. ਪੀ. ਵਜੋਂ ਤਾਇਨਾਤ ਹਨ। ਜੋਤੀ ਯਾਦਵ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ‘ਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰ ਰਹੇ ਹਨ।