Punjab
ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਕਬੱਡੀ ਟੂਰਨਾਮੈਂਟ ‘ਚ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

15 ਦਸੰਬਰ 2023: ਅਜਨਾਲਾ ‘ਚ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਵੱਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਏ ਜਿਸ ਵਿੱਚ ਉਚੇਚੇ ਤੌਰ ਤੇ ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਹਨ | ਕੈਬਨਿਟ ਮੰਤਰੀ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ
ਇਸ ਮੌਕੇ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਦਾ ਹੈ ਜਦ ਪਿੰਡਾਂ ਦੇ ਮੋਹਤਬਰ ਪਾਰਟਬਾਜੀ ਤੋਂ ਉਪਰ ਉਠ ਕੇ ਵੱਡੇ ਵੱਡੇ ਖੇਡ ਮੇਲੇ ਕਰਵਾਉਂਦੇ ਹਨ ਤੇ ਨੌਜਵਾਨਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹਨ
ਤੇ ਇਸ ਮੌਕੇ ਤੇ ਉਹਨਾਂ ਕਿਹਾ ਕਿ ਪਿਛਲੇ ਟੂਰਨਾਮੈਂਟ ਸਮੇਂ ਆਪਣੇ ਅਖਤਿਆਰੀ ਫੰਡ ਚੋਂ ਇਸ ਕਲੱਬ ਨੂੰ 2 ਲੱਖ ਰੁਪਏ ਦੀ ਰਾਸ਼ੀ ਦਿੱਤੀ ਸੀ ਤੇ ਹੁਣ ਇਸ ਵਾਰ ਫਿਰ ਅਸੀਂ ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਕਰਦੇ ਹਾਂ ਤੇ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੱਧ ਤੋਂ ਵੱਧ ਖੇਡਾਂ ਵੱਲ ਆਪਣਾ ਰੁਝਾਨ ਵਧਾਉਣ ਕਿ ਸਰਕਾਰ ਉਹਨਾਂ ਦੀ ਹਰ ਪੱਖੋਂ ਮਦਦ ਕਰ ਸਕੇ ਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ ਤੇ ਫਿਰ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ|