Politics
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪਟਿਆਲਾ ਗੇਟ ‘ਚ ਕੇਂਦਰ ਸਕਰਾਰ ਖਿਲਾਫ ਰੋਸ ਪ੍ਰਦਰਸ਼ਨ
ਤਿੰਨ ਖੇਤੀ ਆਰਡੀਨੈਂਸਾਂ ਦਾ ਮਾਮਲਾ, ਸਾਧੂ ਸਿੰਘ ਧਰਮਸੋਤ ਨੇ ਕੀਤਾ ਪ੍ਰਦਰਸ਼ਨ

ਤਿੰਨ ਖੇਤੀ ਆਰਡੀਨੈਂਸਾਂ ਦਾ ਮਾਮਲਾ
ਸੂਬੇ ਭਰ ‘ਚ ਰੋਸ ਪ੍ਰਦਰਸ਼ਨ ਜਾਰੀ
ਸਾਧੂ ਸਿੰਘ ਧਰਮਸੋਤ ਨੇ ਕੀਤਾ ਪ੍ਰਦਰਸ਼ਨ
ਸੁਖਬੀਰ ਤੇ ਹਰਸਿਮਰਤ ਬਾਦਲ ‘ਤੇ ਸਾਧੇ ਨਿਸ਼ਾਨੇ
ਨਾਭਾ,21 ਸਤੰਬਰ : (ਭੁਪਿੰਦਰ ਸਿੰਘ)ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ-ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਆਰਡੀਨੈਂਸ ਪਾਸ ਹੋਣ ਦੇ ਬਾਅਦ ਕਿਸਾਨਾਂ ਵਿੱਚ ਗੁੱਸਾ ਹੋਰ ਵੱਧ ਗਿਆ ਅਤੇ ਕਿਸਾਨ ਆਪਣਾ ਸੰਘਰਸ਼ ਹੋਰ ਤਿੱਖਾ ਕਰ ਰਹੇ ਹਨ। ਪੰਜਾਬ ਦੀ ਸਿਆਸਤ ਸੜਕਾਂ ਤੇ ਹੈ ਅਤੇ ਨਾਲ ਹੀ ਸੂਬੇ ਦਾ ਅੰਨਦਾਤਾ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਕੇਂਦਰ ਸਰਕਾਰ ਵਿਰੁੱਧ ਡੱਟ ਗਏ ਹਨ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਪਟਿਆਲਾ ਗੇਟ ‘ਚ ਕੇਂਦਰ ਸਕਰਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਧਰਮਸੋਤ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ‘ਤੇ ਸ਼ਬਦੀ ਵਾਰ ਕੀਤੇ। ਧਰਮਸੋਤ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਤੇ ਵਿਅੰਗ ਕਰਦੇ ਹੋਏ ਸ਼ਬਦੀ ਹਮਲੇ ਕੀਤੇ।
ਇੱਥੇ ਹੀ ਸਾਧੂ ਸਿੰਘ ਧਰਮਸੋਤ ਨੇ ਕਾਂਗਰਸ ਪਾਰਟੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ ਅਤੇ ਮੋਦੀ ਸਰਕਾਰ ਤੇ ਤਿੱਖੇ ਸ਼ਬਦਾਂ ਨਾਲ ਹਮਲੇ ਕਰਦੇ ਹੋਏ ਕਿਹਾ ਕਿ ‘ਮੋਦੀ ਸਰਕਾਰ ਕਿਸਾਨ ਅਤੇ ਛੋਟੇ ਵਪਾਰੀਆਂ ਨੂੰ ਖ਼ਤਮ ਕਰਨਾ ਚਾਹੁੰਦੀ ਅਤੇ ਵੱਡੀਆਂ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣਾ ਚਾਹੁੰਦੀ ਹੈ।
Continue Reading