Punjab
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਸੰਜੀਵ ਅਰੋੜਾ ਦੀ ਚੰਡੀਗੜ੍ਹ ਰਿਹਾਇਸ਼ ‘ਚ ਅੱਜ ਸਵੇਰੇ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਈ. ਡੀ. ਦੀਆਂ ਕਰੀਬ 8 ਗੱਡੀਆਂ ਮੰਤਰੀ ਅਰੋੜਾ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਖੜ੍ਹੀਆ ਨਜ਼ਰ ਆਈਆਂ ਸਨ।
ਦੱਸਿਆ ਜਾ ਰਿਹਾ ਹੈ ਕਿ ਕਈ ਘੰਟਿਆਂ ਤੱਕ ਚੱਲੀ ਤਲਾਸ਼ੀ ਅਤੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਈ. ਡੀ. ਨੇ ਇਹ ਸਖ਼ਤ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ ਇਹ ਮਾਮਲਾ ਕਰੋੜਾਂ ਰੁਪਏ ਦੇ ਕਥਿਤ ਵਿੱਤੀ ਘੁਟਾਲੇ ਅਤੇ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ।
