Connect with us

Punjab

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੂੰ ਇਸ ਦਿਨ ਕੀਤਾ ਤਲਬ

Published

on

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ ਪੰਜ ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਚ ਨਿੱਜੀ ਰੂਪ ’ਚ ਹਾਜ਼ਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਵੱਲੋਂ ਸੋਂਦ ਨੂੰ ਭੇਜੇ ਗਏ ਪੱਤਰ ’ਚ ਕਿਹਾ ਗਿਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ’ਚ ਬਣਾਈਆਂ ਗਈਆਂ ਤਸਵੀਰਾਂ ’ਚ ਸਿੱਖੀ ਸਿਧਾਤਾਂ, ਮਰਿਆਦਾ ਤੇ ਸਿੱਖ ਭਾਵਨਾਵਾਂ ਦੇ ਵਿਰੁੱਧ ਪੇਸ਼ਕਾਰੀ ਕੀਤੇ ਜਾਣ ਦੇ ਦੋਸ਼ ਹਨ। ਪੱਤਰ ਮੁਤਾਬਕ ਵਿਵਾਦਤ ਚਿੱਤਰਾਂ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜੋੜੇ ਪਾ ਕੇ ਪੰਜ ਪਿਆਰੇ ਸਾਹਿਬਾਨ ਨੂੰ ਅੰਮ੍ਰਿਤਪਾਨ ਕਰਵਾਉਂਦੇ ਹੋਏ ਦਿਖਾਇਆ ਗਿਆ ਹੈ।

ਇਸ ਤੋਂ ਇਲਾਵਾ ਇਨ੍ਹਾਂ ਚਿੱਤਰਾਂ ’ਚ ਅੰਮ੍ਰਿਤ ਛਕ ਰਹੇ ਸਿੰਘ ਵੀ ਮਰਿਆਦਾ ਅਨੁਸਾਰ “ਬੀਰ ਆਸਣ” ’ਚ ਨਹੀਂ ਦਿਖਾਏ ਗਏ। ਇਸ ਸਬੰਧੀ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 18 ਨਵੰਬਰ 2025 ਨੂੰ ਪੱਤਰ ਜਾਰੀ ਕਰ ਕੇ ਇਕ ਹਫ਼ਤੇ ਦੇ ਅੰਦਰ ਸਪਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। ਪਰ ਮੰਤਰੀ ਦੇ ਨਿੱਜੀ ਸਕੱਤਰ ਦਵਿੰਦਰ ਸਿੰਘ ਵੱਲੋਂ ਭੇਜੇ ਪੱਤਰ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਹਵਾਲਾ ਦਿੰਦਿਆਂ ਸਮੇਂ ਦੀ ਮੰਗ ਕੀਤੀ ਸੀ। ਇਸ ਸਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਹੁਣ 5 ਜਨਵਰੀ 2026 ਨੂੰ ਸਵੇਰੇ 10 ਵਜੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣ ਦਾ ਆਦੇਸ਼ ਕੀਤਾ ਹੈ।