Connect with us

National

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੁਣ ਕੈਮਰੇ ਸਿਖਾਉਣਗੇ ਸਬਕ

Published

on

MOHALI : ਟ੍ਰੈਫਿਕ ਨਿਯਮਾਂ ਦੀ ਨਾ ਪਾਲਣਾ ਕਰਨ ਵਾਲਿਆਂ ਲਈ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹੁਣ ਮੁਹਾਲੀ ਵਿੱਚ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੈਮਰਿਆਂ ਰਾਹੀਂ ਚਲਾਨ ਕੀਤੇ ਜਾਣਗੇ। ਇਸ ਦੇ ਲਈ ਮੁਹਾਲੀ ਵਿੱਚ ਚੌਰਾਹਿਆਂ ’ਤੇ ਕੈਮਰੇ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਾਜੈਕਟ 5 ਮਹੀਨੇ ਪਹਿਲਾਂ ਮਨਜ਼ੂਰ ਹੋਇਆ ਸੀ ਪਰ ਲੋਕ ਸਭਾ ਚੋਣਾਂ ਦੇ ਕਾਰਨ ਇਹ ਪ੍ਰਾਜੈਕਟ ਅੱਧ ਵਿਚਾਲੇ ਰਹਿ ਗਿਆ ਸੀ ।

ਸੋਹਾਣਾ ‘ਚ ਬਣਾਇਆ ਜਾਵੇਗਾ ਕਮਾਂਡ ਸੈਂਟਰ

ਇਨ੍ਹਾਂ ਕੈਮਰਿਆਂ ਰਾਹੀਂ ਆਵਾਜਾਈ ‘ਤੇ ਨਜ਼ਰ ਰੱਖਣ ਲਈ ਮੁਹਾਲੀ ਦੇ ਸੋਹਾਣਾ ਪੁਲਿਸ ਸਟੇਸ਼ਨ ਵਿਖੇ ਕਮਾਂਡ ਸੈਂਟਰ ਬਣਾਇਆ ਜਾਵੇਗਾ | ਇੱਥੇ ਵੀ ਕਮਾਂਡ ਸੈਂਟਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਥੋਂ ਸਾਰੇ ਕੈਮਰਿਆਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਲਈ ਇੱਥੇ ਕਈ ਵੱਡੀਆਂ ਸਕਰੀਨਾਂ ਲਗਾਈਆਂ ਜਾਣਗੀਆਂ ਅਤੇ ਪੁਲਿਸ ਮੁਲਾਜ਼ਮ ਉਥੋਂ 24 ਘੰਟੇ ਸ਼ਹਿਰ ਦੀ ਆਵਾਜਾਈ ‘ਤੇ ਨਜ਼ਰ ਰੱਖਣਗੇ।

ਇਸ ਤਹਿਤ ਇਨ੍ਹਾਂ ਕੈਮਰਿਆਂ ਰਾਹੀਂ ਚਲਾਨ ਜਾਰੀ ਕਰਨ ਦੇ ਨਾਲ-ਨਾਲ ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਸੂਚਨਾ ਇਸ ਕਮਾਂਡ ਸੈਂਟਰ ਤੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਜਾਵੇਗੀ।

ਹੁਣ ਮੁਹਾਲੀ ਨਗਰ ਨਿਗਮ ਅਤੇ ਗਰੇਟਰ ਮੁਹਾਲੀ ਵਿਕਾਸ ਅਥਾਰਟੀ ਤੋਂ ਮਨਜ਼ੂਰੀ ਮਿਲਣ ਮਗਰੋਂ ਇਸ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਹਾਈ ਡੈਫੀਨੇਸ਼ਨ ਕੈਮਰੇ ਮੋਹਾਲੀ ਸ਼ਹਿਰ ਵਿੱਚ 3 ਤੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ। ਇਹ ਪ੍ਰੋਜੈਕਟ ਫਰਵਰੀ ਮਹੀਨੇ ਵਿੱਚ ਅਲਾਟ ਕੀਤਾ ਗਿਆ ਸੀ। ਮੁਹਾਲੀ ਵਿੱਚ ਕੈਮਰੇ ਲਾਉਣ ਦਾ ਕੰਮ ਦਿੱਲੀ ਦੀ ਇੱਕ ਪ੍ਰਾਈਵੇਟ ਕੰਪਨੀ ਕਰ ਰਹੀ ਹੈ। ਸ਼ਹਿਰ ਵਿੱਚ 400 ਦੇ ਕਰੀਬ ਹਾਈ ਰੈਜ਼ੋਲਿਊਸ਼ਨ ਕੈਮਰੇ ਲਗਾਏ ਜਾਣਗੇ।

ਇਸ ਤੋਂ ਪਹਿਲਾਂ ਮੁਹਾਲੀ ਵਿੱਚ ਚਾਰ ਵਾਰ ਅਜਿਹੇ ਕੈਮਰੇ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਪਰ ਇਹ ਟੈਂਡਰ ਪੰਜਵੀਂ ਵਾਰ ਮਨਜ਼ੂਰ ਹੋਇਆ ਹੈ। ਪਿਛਲੇ ਸਮੇਂ ਵਿੱਚ ਇਹ ਟੈਂਡਰ ਤਕਨੀਕੀ ਬੋਲੀ ਜਾਂ ਵਿੱਤੀ ਬੋਲੀ ਕਾਰਨ ਰੱਦ ਕਰਨੇ ਪਏ ਸਨ। ਮੁਹਾਲੀ ਵਿੱਚ ਇਹ ਕੈਮਰੇ ਲਾਉਣ ਲਈ 17.70 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਰੱਖਿਆ ਗਿਆ ਹੈ।