Punjab
ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ:ਰਿਸ਼ਵਤ ਲੈਂਦੇ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ,ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ| ਸਕੱਤਰ ਮਾਰਕੀਟ ਕਮੇਟੀ ਤੋਂ ਸੁਸਾਇਟੀ ਦੇ ਮਹੀਨਾਵਾਰ ਬਿੱਲ ਪਾਸ ਕਰਵਾਉਣ ਬਦਲੇ ਹਰ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ | ਉਸ ਨੇ ਰਿਸ਼ਵਤ ਦੀ ਮੰਗ ਕਰਨ ਸਮੇਂ ਕਥਿਤ ਦੋਸ਼ੀ ਕਰਮਚਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ|