Connect with us

Punjab

ਸਕੂਲੋਂ ਵਿਰਵੇ ਹੋਏ ਬੱਚਿਆ ਨੂੰ ਸਕੂਲਾਂ ‘ਚ ਦਾਖਲ ਕਰਨ ਲਈ ਮੁਹਿੰਮ ਜਾਰੀ

Published

on

ਪਟਿਆਲਾ, :

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ (ਸ) ਵੱਲੋਂ ਸਕੂਲੋਂ ਵਿਰਵੇ ਬੱਚਿਆਂ ਲਈ ਡਰਾਪ ਆਊਟ ਕੇਸਾਂ ਨੂੰ ਖਤਮ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਅਧੀਨ ਉਨ੍ਹਾਂ ਬੱਚਿਆਂ ਨੂੰ ਸਕੂਲਾਂ ਵਿਚ ਦਾਖਲ ਕੀਤਾ ਜਾਂਦਾ ਹੈ, ਜੋ ਕਿਸੇ ਕਾਰਨ ਆਪਣੀ ਮੁੱਢਲੀ ਸਿੱਖਿਆ ਪੂਰ ਨਹੀਂ ਕਰ ਸਕੇ।


ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਵਿਖੇ ਵਿਦਿਆਰਥਣ ਐਨਾ ਕੌਰ ਨੂੰ ਉਸ ਦੀ ਉਮਰ ਮੁਤਾਬਕ ਅੱਠਵੀਂ ਜਮਾਤ ਵਿੱਚ ਦਾਖ਼ਲ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਬਲਬੀਰ ਸਿੰਘ ਜੌੜਾ ਨੇ ਕਿਸੇ ਨਾ ਕਿਸੇ ਕਾਰਨ ਪੜ੍ਹਾਈ ਛੱਡ ਚੁੱਕੇ ਬੱਚਿਆ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨੂੰ ਕਾਮਯਾਬ ਕਰਨ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਆਂਗਣਵਾੜੀ ਸੁਪਰਵਾਈਜ਼ਰ ਅਭੀਜੀਤ ਕੌਰ ਸਮੇਤ ਸਕੂਲ ਸਟਾਫ਼ ਵੀ ਮੌਜੂਦ ਸਨ।