Punjab
ਅੰਮ੍ਰਿਤਪਾਲ ਸਿੰਘ ਅੱਜ ਕਰ ਸਕਦਾ ਆਤਮ ਸਮਰਪਣ? ਜਾਣੋ ਵੇਰਵਾ

“ਵਾਰਿਸ ਪੰਜਾਬ ਦੇ” ਦੇ ਮੁਖੀ ਅਤੇ ਖਾਲਿਸਤਾਨੀ ਪੱਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਅੱਜ ਤਲਵੰਡੀ ਸਾਬੋ ਵਿੱਚ ਆਤਮ ਸਮਰਪਣ ਕਰ ਸਕਦਾ ਹੈ।
ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਦਮਦਮਾ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਵਿਸ਼ੇਸ਼ ਮੀਟਿੰਗ ਵਿੱਚ ਅੰਮ੍ਰਿਤਪਾਲ ਆਤਮ ਸਮਰਪਣ ਕਰ ਸਕਦਾ ਹੈ, ਜਿਸ ਲਈ ਸੁਰੱਖਿਆ ਏਜੰਸੀਆਂ ਚੌਕਸ ਹਨ। ਦੂਜੇ ਪਾਸੇ ਤਲਵੰਡੀ ਸਾਬੋ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।
ਵਰਣਨਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਜਥੇਦਾਰ ਨੂੰ ‘ਸਰਬੱਤ ਖਾਲਸਾ’ ਬੁਲਾਉਣ ਦੀ ਮੰਗ ਕੀਤੀ ਸੀ ਪਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹਾ ਕਰਨ ਦੀ ਬਜਾਏ ਵਿਸਾਖੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।