Connect with us

India

ਕੈਨੇਡਾ ਵਿਜ਼ਟਰ ਵੀਜ਼ਾ ਵਾਲਿਆਂ ਨੂੰ ਹੁਣ ਨਹੀਂ ਮਿਲੇਗਾ ਵਰਕ ਪਰਮਿਟ

Published

on

CANADA WORK PERMIT : ਕੈਨੇਡਾ ਸਰਕਾਰ ਨੂੰ ਇੱਕ ਹੋਰ ਫੈਸਲਾ ਲੈ ਕੇ ਵੱਡਾ ਝਟਕਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਵਿਜ਼ਟਰ ਵੀਜ਼ਾ ‘ਤੇ ਆਉਣ ਵਾਲੇ ਲੋਕਾਂ ਨੂੰ ਕੈਨੇਡਾ ‘ਚ ਕੰਮ ਕਰਨ ਦਾ ਮੌਕਾ ਨਹੀਂ ਮਿਲੇਗਾ । ਮਤਲਬ ਹੁਣ ਤਕ ਜਿਹੜੇ ਲੋਕ ਵਿਜ਼ਟਰ ਵੀਜ਼ਾ ‘ਤੇ ਜਾ ਕੇ ਵਰਕ ਪਰਮਿਟ ਲੈ ਕੇ ਕੰਮ ਕਰਦੇ ਹਨ ਹੁਣ ਕੰਮ ਕਰਨ ਦਾ ਮੌਕਾ ਨਹੀਂ ਮਿਲੇਗਾ ।
ਹੁਣ ਵਿਜ਼ਟਰ ਵੀਜ਼ਾ ‘ਤੇ ਆਉਣ ਵਾਲੇ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ। ਇਹ ਨਵਾਂ ਫੈਸਲਾ 28 ਅਗਸਤ ਤੋਂ ਲਾਗੂ ਹੋ ਗਿਆ ਹੈ। ਪਹਿਲਾਂ ਵਿਜ਼ਟਰ ਜਾਂ ਟੂਰਿਸਟ ਵੀਜ਼ੇ ‘ਤੇ ਆਉਣ ਵਾਲੇ ਲੋਕ ਕੈਨੇਡਾ ‘ਚ ਰਹਿੰਦਿਆਂ ਹੀ ਵਰਕ ਪਰਮਿਟ ਲੈ ਸਕਦੇ ਸਨ ਪਰ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ।

ਇਹ ਵਿਸ਼ੇਸ਼ ਸਹੂਲਤ ਦੇਸ਼ ਵਿੱਚ ਕਾਮਿਆਂ ਦੀ ਕਮੀ ਨੂੰ ਪੂਰਾ ਕਰਨ ਲਈ ਕੋਵਿਡ-19 ਮਹਾਂਮਾਰੀ ਦੌਰਾਨ ਸ਼ੁਰੂ ਕੀਤੀ ਗਈ ਸੀ। ਉਸ ਸਮੇਂ ਕੈਨੇਡੀਅਨ ਸਰਕਾਰ ਨੇ ਵਿਜ਼ਟਰ ਵੀਜ਼ੇ ‘ਤੇ ਆਏ ਲੋਕਾਂ ਨੂੰ ਵਰਕ ਪਰਮਿਟ ਦੇਣ ਦੀ ਇਜਾਜ਼ਤ ਦਿੱਤੀ, ਜਿਸ ਨਾਲ ਉਨ੍ਹਾਂ ਨੂੰ ਉੱਥੇ ਕੰਮ ਕਰਨ ਦਾ ਮੌਕਾ ਮਿਲਿਆ।

ਹੁਣ ਨਵੇਂ ਫੈਸਲੇ ਤਹਿਤ ਵਿਜ਼ਟਰ ਵੀਜ਼ੇ ‘ਤੇ ਆਉਣ ਵਾਲੇ ਲੋਕਾਂ ਨੂੰ ਆਪਣੇ ਦੇਸ਼ ਵਾਪਸ ਜਾਣਾ ਪਵੇਗਾ ਅਤੇ ਉਥੋਂ ਵਰਕ ਪਰਮਿਟ ਲੈਣ ਲਈ ਅਪਲਾਈ ਕਰਨਾ ਹੋਵੇਗਾ। ਇਹ ਕਦਮ ਕੈਨੇਡਾ ਵਿੱਚ ਕੰਮ ਕਰਨ ਦੇ ਚਾਹਵਾਨ ਲੋਕਾਂ ਨੂੰ ਪ੍ਰਭਾਵਤ ਕਰੇਗਾ ਜੋ ਇਸ ਸਹੂਲਤ ਦਾ ਲਾਭ ਲੈ ਰਹੇ ਸਨ।

ਇਹ ਫੈਸਲਾ ਉਹਨਾਂ ਲੋਕਾਂ ਨੂੰ ਪ੍ਰਭਾਵਤ ਕਰੇਗਾ ਜੋ ਵਿਜ਼ਟਰ ਵੀਜ਼ਾ ਦੇ ਤਹਿਤ ਕੈਨੇਡਾ ਵਿੱਚ ਆਉਣ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਸਨ। ਹੁਣ ਉਨ੍ਹਾਂ ਨੂੰ ਆਪਣੇ ਦੇਸ਼ ਤੋਂ ਵਰਕ ਪਰਮਿਟ ਲਈ ਅਰਜ਼ੀ ਦੇਣੀ ਪਵੇਗੀ।