Connect with us

punjab

ਆਂਗਨਵਾੜੀ ਵਰਕਰਾਂ ਦੀਆਂ ਅਸਾਮੀਆਂ ਲਈ ਸਿਰਫ ਸਬੰਧਤ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦੇ ਦਫ਼ਤਰਾਂ ਵਿਖੇ ਪ੍ਰਾਪਤ ਅਰਜ਼ੀਆਂ ਹੀ ਵਿਚਾਰਨਯੋਗ

Published

on

anganwadi

ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵੱਲੋਂ ਸੂਬੇ ਦੇ ਵੱਖ ਵੱਖ ਜ਼ਿਲਿਆਂ ਵਿੱਚ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਅੱਜ ਇੱਥੇ ਮੁੜ ਸਪੱਸ਼ਟ ਕੀਤਾ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਸਬੰਧਤ ਬਲਾਕ ਦੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰਾਂ ਦੇ ਦਫ਼ਤਰ ਵਿਖੇ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਜਮ੍ਹਾਂ ਕਰਵਾਈਆਂ ਜਾਣੀਆਂ ਹਨ। ਇਸ਼ਤਿਹਾਰ ਵਿੱਚ ਸਪੱਸ਼ਟ ਕੀਤੇ ਹੋਣ ਦੇ ਬਾਵਜੂਦ ਬਿਨੈਕਾਰਾਂ ਵੱਲੋਂ ਅਰਜ਼ੀ ਫਾਰਮ ਰਜਿਸਟਰਡ ਪੋਸਟ ਰਾਹੀਂ ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਨੂੰ ਭੇਜੇ ਜਾ ਰਹੇ ਹਨ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਡਾਇਰੈਕਟੋਰੇਟ ਵਿਖੇ ਪ੍ਰਾਪਤ ਅਰਜ਼ੀਆਂ ਨੂੰ ਕਿਸੇ ਵੀ ਅਸਾਮੀ ਲਈ ਵਿਚਾਰਿਆ ਨਹੀਂ ਜਾਵੇਗਾ।