India
10 ਲੱਖ ਦਿਹਾੜੀ ਦਾਰ ਮਜ਼ਦੂਰਾਂ ਦੇ ਘਰਾਂ ਚ ਰਾਸ਼ਨ ਦੇ ਪੈਕੇਟ ਵੰਡੇਗੀ- ਪੰਜਾਬ ਸਰਕਾਰ

26 ਮਾਰਚ : ਦੇਸ਼ ਭਰ ‘ਚ ਕੋਰੋਨਾਵਾਇਰਸ ਵਰਗੀ ਖਤਰਨਾਕ ਬਿਮਾਰੀ ਰੁਕਣ ਦਾ ਨਾਮ ਹੀ ਨਹੀਂ ਲੈ ਰਹੀ। ਜਿਸ ਕਾਰਨ ਲੋਕਾਂ ਨੂੰ ਕੰਮਕਾਰ ਛੱਡ ਕੇ ਘਰਾਂ ‘ਚ ਰਹਿਣਾ ਪੈ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ 10 ਲੱਖ ਦਿਹਾੜੀਦਾਰ ਮਜ਼ਦੂਰਾਂ ਦੇ ਘਰਾਂ ‘ਚ ਰਾਸ਼ਨ ਦੇ ਪੈਕੇਟ ਵੰਡੇਗੀ। ਇਸ ਰਾਸ਼ਨ ਵਿੱਚ 10 ਕਿੱਲੋ ਆਟਾ, 2 ਕਿੱਲੋ ਦਾਲ ਅਤੇ 2 ਕਿੱਲੋ ਚੀਨੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਐਲਾਨੇ ਗਏ ਆਰਥਿਕ ਪੈਕੇਜ ਦਾ ਸਵਾਗਤ ਕਰਦੇ ਹਨ ਪਰ ਕੇਂਦਰ ਸਰਕਾਰ ਵੱਲੋਂ ਰੋਜ਼ਾਨਾ ਦਿਹਾੜੀ ਕਰਨ ਵਾਲੇ ਅਤੇ ਅਸੰਗਠਿਤ ਖੇਤਰ ਦੇ ਕਰਮਚਾਰੀਆਂ ਨੂੰ ਅਣਗੌਲਿਆਂ ਕੀਤਾ ਗਿਆ ਹੈ।