Corona Virus
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਖਿਲਾਫ ਲੜਾਈ ਲੜਨ ਵਾਲੇ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ ‘ਮਿਸ਼ਨ ਫ਼ਤਿਹ ਦੇ ਯੋਧੇ’ ਦਾ ਐਲਾਨ
ਚੰਡੀਗੜ, 13 ਜੂਨ : ਕੋਵਿਡ ਸੁਰੱਖਿਆ ਲਈ ਜ਼ਰੂਰੀ ਸਭ ਉਪਾਵਾਂ ਦੀ ਸਖਤੀ ਨਾਲ ਪਾਲਣਾ ਅਤੇ ਵਧੇਰੇ ਨਿਗਰਾਨੀ ਵਾਸਤੇ ਸੱਦਾ ਦਿੰਦਿਆਂ, ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸਬੰਧੀ ਮਸ਼ਵਰਿਆਂ ਅਤੇ ਨੇਮਾਂ ਦੀ ਸੁਚੇਤ ਹੋ ਕੇ ਪਾਲਣਾ ਕਰਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰਚੱਲਣ ਵਾਲੀ ਮੁਹਿੰਮ ‘ਮਿਸ਼ਨ ਫ਼ਤਿਹ ਦੇ ਯੋਧੇ’ ਦਾ ਅੱਜ ਐਲਾਨ ਕੀਤਾ ਗਿਆ ਹੈ।
ਕੋਵਿਡ ਨੂੰ ਰੋਕਣ ਅਤੇ ਇਸ ਦੀ ਤੀਬਰਤਾ ਤੋਂ ਪੰਜਾਬ ਨੂੰ ਬਚਾਉਣ ਲਈ ਵਿਅਕਤੀਗਤ ਅਤੇ ਸਮੂਹਿਕ ਤੌਰ ‘ਤੇ ਸਭ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਅਪੀਲਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਖੁਦ ਸਾਵਧਾਨੀਆਂ ਵਰਤਣ ਅਤੇ ਦੂਜਿਆਂ ਨੂੰ ਸੁਰੱਖਿਆ ਉਪਾਅ ਅਮਲ ਵਿੱਚ ਲਿਆਉਣ ਲਈ ਪ੍ਰੇਰਿਤ ਕਰਨ ਵਾਲੇਨਾਗਰਿਕਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਣਾ ਇਸ ਮੁਹਿੰਮ ਦਾ ਹਿੱਸਾ ਹੈ।
ਮਿਸ਼ਨ ਫ਼ਤਿਹ ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਕੇਟ ਸਮੇਤਟੀ-ਸ਼ਰਟਾਂ ਉਹਨਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਹਨਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈਕ੍ਰਮਵਾਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਸਰਟੀਫਕੇਟਾਂ ਉੱਪਰ ਉਹਨਾਂ ਵੱਲੋਂ ਨਿੱਜੀ ਤੌਰ ‘ਤੇ ਦਸਤਖਤ ਕੀਤੇ ਜਾਣਗੇ। ਮੁੱਖ ਮੰਤਰੀ ਵੱਲੋਂ ਫੇਸ ਬੁੱਕ ਸੈਸ਼ਨ ਦੌਰਾਨ ਦੱਸਿਆ ਗਿਆ ਕਿ ਮਿਸ਼ਨ ਫ਼ਤਿਹ ਵਾਰੀਅਰ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ ‘ਤੇ 17 ਜੂਨ ਤੋਂ ਸ਼ੁਰੂਹੋਵੇਗੀ।
ਇਸ ਐਪ ‘ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂਪੁਆਇੰਟ ਲੈਣ ਲਈ ਯੋਗ ਹੋਣਗੇ। ਉਹਨਾਂ ਕਿਹਾ ਕਿ ਦੂਸਰਿਆਂ ਨੂੰ ਇਸ ਸਬੰਧੀ ਸੁਝਾਏ ਜਾਣ ਨਾਲ ਵੀ ਪੁਆਇੰਟ ਹਾਸਲ ਕੀਤੇ ਜਾ ਸਕਣਗੇ ਜੇਕਰ ਇਸ ਜ਼ਰੀਏਅਸਲ ਵਿੱਚ ਕੋਵਾ ਐਪ ਡਾਊਨਲੋਡ ਹੁੰਦੀ ਹੈ ਜਾਂ ਮਿਸ਼ਨ ਫ਼ਤਿਹ ਵਾਰੀਅਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਹੁੰਦੀ ਹੈ। ਕੈਂਬਰਿਜ ਯੂਨੀਵਰਸਿਟੀ ਦੀ ਇਕ ਰਿਪੋਰਟ ਦਾ ਹਵਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਸਕ ਪਹਿਨਣ ਵਰਗੇ ਪਰਖੇ ਜਾ ਚੁੱਕੇ ਉਪਾਵਾਂ ਨੂੰ ਅਪਨਾਉਣ ਨਾਲਕੋਵਿਡ ਦੇ ਫੈਲਾਉ ਨੂੰ 75 ਤੋਂ 80 ਫੀਸਦ ਤੱਕ ਰੋਕਿਆ ਜਾ ਸਕਦਾ ਹੈ ਅਤੇ ਇਸ ਨੂੰ ਵਿਚਾਰਦਿਆਂ ਸਾਰੇ ਨਾਗਰਿਕਾਂ ਨੂੰ ਇਹਨਾਂ ਸੁਰੱਖਿਆ ਨੇਮਾਂ ਨੂੰ ਆਪਣੇ ਰੋਜ਼ਾਨਾਂਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ।