Corona Virus
ਸੀਐਮ ਕੈਪਟਨ ਅਮਰਿੰਦਰ ਵੱਲੋਂ ਪੰਜਾਬ ਪੁਲਿਸ ਨੂੰ ਤਾਲਾਬੰਦੀ ਦੌਰਾਨ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼
ਲਾਜ਼ਮੀ ਤੌਰ ‘ਤੇ ਮਾਸਕ, ਸਮਾਜਿਕ ਦੂਰੀ ਅਤੇ ਰਾਤ ਨੂੰ ਕਰਫਿਊ ਲਾਗੂ ਕਰਨ ਲਈ ਦਿੱਤੇ ਨਿਰਦੇਸ਼
ਚੰਡੀਗੜ੍ਹ, 19 ਮਈ : ਵੱਡੇ ਪੱਧਰ ‘ਤੇ ਨਵੀਆਂ ਢਿੱਲਾਂ ਲਾਗੂ ਹੋਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਸੁਰੱਖਿਆ ਪ੍ਰੋਟੋਕਲਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।
ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ 55 ਦਿਨਾਂ ਦੇ ਕਰਫਿਊ ਤੋਂ ਬਾਅਦ ਅਗਲੇ 25-30 ਦਿਨ੍ਹਾਂ ਵਿਚ ਅਰਥਵਿਵਸਥਾ ਦੇ ਅਚਾਨਕ ਖੁੱਲ੍ਹਣ ਦੇ ਮੱਦੇਨਜ਼ਰ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਬਹੁਤ ਹੀ ਮਹੱਤਵਪੂਰਨ ਹੋਵੇਗਾ।
ਉਨ੍ਹਾਂ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਮਿਹਨਤ ਅਤੇ ਵਚਨਬੱਧਤਾ ਨੂੰ ਜਾਰੀ ਰੱਖਣ ਤਾਂ ਜੋ ਰਾਜ ਨੂੰ ਇਸ ਮਹਾਂਮਾਰੀ ਦੇ ਫੈਲਣ ਨੂੰ ਕਾਬੂ ਵਿੱਚ ਰੱਖਣ ਵਿੱਚ ਮਦਦ ਕਰਨ ਵਾਲੇ ਪ੍ਰੋਟੋਕਲਾਂ ਅਤੇ ਪਾਬੰਦੀਆਂ ਦੀ ਪਾਲਣਾ ਦੇ ਉੱਚ ਪੱਧਰਾਂ ਨੂੰ ਬਣਾ ਕੇ ਰੱਖਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਪਿਛਲੇ 55 ਦਿਨਾਂ ਵਿਚ ਤੁਹਾਡੇ ਵੱਲੋਂ ਕੀਤੇ ਗਏ ਸਾਰੇ ਕੰਮਾਂ ਅਤੇ ਪੰਜਾਬ ਦੇ ਲੋਕਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦੇ ਸਾਰੇ ਲਾਭਾਂ ਨੂੰ ਹੁਣ ਕਿਸੇ ਵੀ ਤਰ੍ਹਾਂ ਦੀ ਤਸੱਲੀ ਦੇ ਕਾਰਨ ਬਰਬਾਦ ਨਹੀਂ ਹੋਣ ਦੇ ਸਕਦੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਹਫ਼ਤੇ 18 ਮਈ ਤੋਂ ਕਰਫਿਊ ਹਟਾਉਣ ਦਾ ਐਲਾਨ ਕੀਤਾ ਸੀ, ਪਰ ਸੂਬੇ ਵਿਚ 30 ਮਈ ਤੱਕ ਤਾਲਾਬੰਦੀ ਜਾਰੀ ਰਹੇਗੀ। ਕੇਂਦਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਨੇ ਨਾਨ-ਕੰਟਰੋਲ ਜ਼ੋਨਾਂ ਵਿੱਚ ਵੀ ਬਹੁਤ ਸਾਰੀਆਂ ਢਿੱਲਾਂ ਦੀ ਆਗਿਆ ਦਿੱਤੀ ਹੈ, ਜਿਸ ਵਿੱਚ ਸਥਾਨਕ ਬੱਸਾਂ ਵੀ ਅੱਜ ਤੋਂ ਪੜਾਅਵਾਰ ਢੰਗ ਨਾਲ ਚੱਲਣੀਆਂ ਸ਼ੁਰੂ ਹੋ ਗਈਆਂ ਹਨ।
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਡੀਜੀਪੀ ਦਿਨਕਰ ਗੁਪਤਾ ਨੇ ਰਾਜ ਦੇ ਸਾਰੇ ਸੀ.ਪੀ. ਅਤੇ ਐਸ.ਐਸ.ਪੀ. ਨੂੰ ਕਿਹਾ ਹੈ ਕਿ ਤਾਲਾਬੰਦੀ ਦੀਆਂ ਪਾਬੰਦੀਆਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਐਫਆਈਆਰ ਦਰਜ ਕਰਨ ਅਤੇ ਵਾਹਨਾਂ ਨੂੰ ਜ਼ਬਤ ਕਰਨ ਜਾਂ ਚਲਾਨ ਜਾਰੀ ਕਰਨ। ਮੁੱਖ ਮੰਤਰੀ ਦੀਆਂ ਹਦਾਇਤਾਂ ਦਾ ਹਵਾਲਾ ਦਿੰਦੇ ਹੋਏ ਡੀਜੀਪੀ ਨੇ ਆਪਣੇ ਅਧਿਕਾਰੀਆਂ ਨੂੰ ਕਿਹਾ, “ਸਾਨੂੰ ਵੱਖ-ਵੱਖ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਖ਼ਤ ਸੰਦੇਸ਼ ਦੇਣਾ ਚਾਹੀਦਾ ਹੈ।
ਡੀਜੀਪੀ ਨੇ ਕਿਹਾ, ਸਾਰੇ ਐੱਸ.ਐੱਸ.ਪੀ. ਅਤੇ ਸੀ.ਪੀ. ਨੂੰ ਕਿਹਾ ਗਿਆ ਹੈ ਕਿ ਹਰ ਕਿਸੇ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣਾ ਲਾਜ਼ਮੀ ਬਣਾਉਣ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਾ ਕੇਵਲ ਦੁਕਾਨਾਂ, ਦਫ਼ਤਰਾਂ, ਬੈਂਕਾਂ ਅਤੇ ਸ਼ਰਾਬ ਦੀਆਂ ਦੁਕਾਨਾਂ (ਥਕਾ) ਸਗੋਂ ਵਾਹਨਾਂ (ਕਾਰ/ਸਕੂਟਰ/ਮੋਟਰਸਾਇਕਲਾਂ) ਦੇ ਨਾਲ-ਨਾਲ ਸਰਕਾਰੀ/ਨਿੱਜੀ ਆਵਾਜਾਈ ਬੱਸਾਂ ਵਿਚ ਵੀ ਸਖ਼ਤ ਸਮਾਜਿਕ ਦੂਰੀ ਲਾਗੂ ਕਰਨ। ਨਵੀਆਂ ਢਿੱਲ-ਮੱਠ ਵਾਲੀਆਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ, ਇਹ ਵਾਹਨ ਰਾਜ ਦੇ ਅੰਦਰ, ਕੰਟਰੋਲ ਜ਼ੋਨਾਂ ਨੂੰ ਛੱਡ ਕੇ, ਪਰ ਸਖਤ ਪ੍ਰੋਟੋਕੋਲਾਂ ਦੇ ਅਧੀਨ ਆ ਸਕਦੇ ਹਨ।
ਮੁੱਖ ਮੰਤਰੀ ਨੇ ਰਾਤ ਨੂੰ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ, ਜੋ ਲੋਕਾਂ ਨੂੰ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਦੇ ਵਿਚਕਾਰ, ਤਾਲਾਬੰਦੀ 4.0 ਵਾਸਤੇ ਕੇਂਦਰ ਦੀਆਂ ਸੇਧਾਂ ਅਨੁਸਾਰ ਡਾਕਟਰੀ ਜਾਂ ਜ਼ਰੂਰੀ ਲੋੜਾਂ ਨੂੰ ਛੱਡ ਕੇ ਬਾਹਰ ਜਾਣ ਤੋਂ ਰੋਕਦਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਕਰਫਿਊ ਦੇ ਸਮੇਂ ਦੌਰਾਨ ਲੋਕਾਂ ਨੂੰ ਆਰਾਮ ਅਤੇ ਸਹੂਲਤ ਲਈ ਰਾਹਤ ਦਿੱਤੀ ਗਈ ਹੈ, ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪ੍ਰੋਟੋਕਲਾਂ ਅਤੇ ਪਾਬੰਦੀਆਂ ਤੋਂ ਕੋਈ ਭਟਕਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।