Corona Virus
ਬਿਲਾਂ ਦਾ ਭੁਗਤਾਨ ਕਰਨ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ – ਮੁੱਖਮੰਤਰੀ

ਚੰਡੀਗੜ੍ਹ, 7 ਮਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਪਾਵਰ ਕਾਰਪੋਰੇਸ਼ਨ ਲਿਮਟਡ (ਪੀਐਸਪੀਸੀਐਲ) ਨੂੰ ਹੁਕਮ ਦਿੱਤਾ ਕਿ ਉਹ ਸਾਰੇ 515 ਨਕਦ ਕੁਲੈਕਸ਼ਨ ਸੈਂਟਰ 8 ਮਈ ਤੋਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ‘ਚ ਖੁੱਲਣਗੇ। ਇਸਦੇ ਨਾਲ ਖਪਤਕਾਰਾਂ ਨੂੰ ਆਪਣੇ ਬਿੱਲ ਜਮ੍ਹਾਂ ਕਰਵਾਉਣ ਲਈਸਖਤੀ ਨਾਲ ਪਾਲਣ ਕਰਨ ਦਾ ਆਦੇਸ਼ ਵੀ ਦਿੱਤਾ ਹੈ।
ਸਰਕਾਰ ਵੱਲੋਂ ਗਠਿਤ ਕੀਤੀ ਗਈ ਟਾਸਕ ਫੋਰਸ ਦੀਆਂ ਸਿਫਾਰਸ਼ਾਂ ਦੇ ਅਧਾਰ ਤੇ ਪੀਐਸਪੀਸੀਐਲ ਦੁਆਰਾ ਕੰਮ ਮੁੜ ਤੋਂ ਸ਼ੁਰੂ ਕਰਨ ਦੀ ਵਿਸਥਾਰਤ ਰਣਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ।
ਦਸ ਦਈਏ ਕਿ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ, ਜੋ ਕਿ ਪਾਵਰ ਪੋਰਟਫੋਲੀਓ ਦੀ ਸੰਭਾਲ ਕਰ ਰਹੇ ਹਨ, ਉਹਨਾਂ ਕਿਹਾ ਕਿ ਮੀਟਰ ਰੀਡਰ ਆਪ੍ਰੇਸ਼ਨਾਂ ਨੂੰ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਗਈ ਹੈ ਤਾਂ ਜੋ ਸਹੀ ਬਿਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖਮੰਤਰੀ ਨੇ ਇਹ ਵੀ ਕਿਹਾ ਕਿ ਜਦੋ ਮੀਟਰ ਚੈੱਕ ਕਰਨਜਾਣਾ ਹੈ ਤਾਂ ਮਾਸਕ ਪਹਿਨਣਾ ਅਤੇ ਸਮਾਜਕ ਦੂਰੀ ਬਣਾਈ ਰੱਖਣੀ ਬਹੁਤ ਜ਼ਰੂਰੀ ਹੈ।