Connect with us

Corona Virus

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਲੌਕਡਾਊਨ 30 ਜੂਨ ਤੱਕ ਵਧਾਉਣ ਦਾ ਐਲਾਨ

Published

on

ਚੰਡੀਗੜ, 30 ਮਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੌਕਡਾੳੂਨ ਨੂੰ ਚਾਰ ਹਫ਼ਤਿਆਂ ਵਧਾਉਂਦਿਆਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਉਨਾਂ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁਝ ਹੋਰ ਢਿੱਲ ਦੇਣ ਦਾ ਐਲਾਨ ਕੀਤਾ।

ਭਾਵੇਂ ਮਾਹਿਰਾਂ ਨੇ ਪ੍ਰਾਹੁਣਚਾਰੀ ਉਦਯੋਗ ਅਤੇ ਮਾਲਜ਼ ਖੋਲਣ ਵਿਰੁੱਧ ਸਲਾਹ ਦਿੱਤੀ ਹੈ ਪਰ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੌਕਡਾੳੂਨ 5.0 ਲਈਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲਾ ਕਦਮ ਚੁੱਕਿਆ ਜਾਵੇਗਾ।

ਮੁੱਖ ਮੰਤਰੀ ਨੇ ਅੱਜ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਸੀਨੀਅਰ ਅਧਿਕਾਰੀਆਂ ਸਮੇਤਸਿਹਤ ਮਾਹਿਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਬਾਰੇ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਫੈਸਲੇ ਦਾ ਐਲਾਨ ਕੀਤਾ। ਇਹ ਕਦਮ 31 ਮਈ ਤੋਂਬਾਅਦ ਲੌਕਡਾਊਨ  ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਲੀਹ ’ਤੇ ਹੋਵੇਗਾ।

ਇਸ ਤੋਂ ਬਾਅਦ ਫੇਸਬੁੱਕ ਲਾਈਵ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦਾ ਖਤਰਾ ਅਜੇ ਟਲਿਆ ਨਹੀਂ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਪੰਜਾਬੀਆਂਦੀਆਂ ਜ਼ਿੰਦਗੀਆਂ ਬਚਾਉਣ ਲਈ ਸਖਤ ਕਦਮ ਚੁੱਕਣੇ ਜਾਰੀ ਰੱਖਣਗੇ। ਨਿਰੰਤਰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਮਹਾਮਾਰੀ ਦੇ ਫੈਲਾਅਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਮਦਦ ਲਈ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਉਪਾਵਾਂ ਦਾ ਪਾਲਣਾ ਕਰਨ ਲਈ ਸੂਬੇ ਦੇ ਨਾਗਰਿਕਾਂ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਲੌਕਡਾੳੂਨ ਵਿੱਚ ਵਾਧਾ ਇਸ ਸ਼ਰਤ ’ਤੇ ਹੋਵੇਗਾ ਕਿ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲਸਬੰਧਤ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਨੇ ਗਰੀਬਾਂ ਨੂੰ ਮੁਫਤ ਮਾਸਕ ਵੰਡਣ ਦੇ ਹੁਕਮ ਦਿੱਤੇ। ਉਨਾਂ ਨੇ ਖੁਰਾਕ ਤੇ ਸਿਵਲਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੋੜਵੰਦਾਂ ਅਤੇ ਗਰੀਬਾਂ ਜੋ ਮਾਸਕ ਨਹੀਂ ਖਰੀਦ ਸਕਦੇ, ਨੂੰ ਰਾਸ਼ਨ ਕਿੱਟਾਂ ਦੇ ਨਾਲ ਮਾਸਕ ਵੰਡਣ ਲਈ ਤੁਰੰਤ ਲੋੜੀਂਦੇਕਦਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਦੱਸਿਆ ਕਿ ਸਾਰੇ ਜ਼ਿਲਿਆਂ ਵਿੱਚ ਮਾਸਕ ਪਹਿਨਣਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਤੋਂ ਹੁਣ ਤੱਕ ਇਕ ਕਰੋੜ ਤੋਂ ਵੱਧ ਰਾਸ਼ੀ ਜੁਰਮਾਨੇ ਦੇ ਰੂਪ ਵਿੱਚ ਇਕੱਤਰਕੀਤੀ ਗਈ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿਗਰਾਨੀ ਕਰਨ ਅਤੇ ਰੋਗ ਦਾ ਪਤਾ ਲਾਉਣ ਲਈ ਘਰਾਂ ਦੀ ਨਿਗਰਾਨੀ ਅਤੇ ਕੋਵਿਡ ਫੁਟ ਸੋਲਜ਼ਰ ਦੀ ਤਾਇਨਾਤੀ ਲਈ ਸੂਬਾਸਰਕਾਰ ਦੀਆਂ ਯੋਜਨਾਵਾਂ ਬਾਰੇ ਤਾਜ਼ਾ ਜਾਣਕਾਰੀ ਮੰਗੀ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ  ਅਨੁਰਾਗ ਅਗਰਵਾਲ ਨੇ ਦੱਸਿਆ ਕਿਇਨਾਂ ਦੋਵਾਂ ਯੋਜਨਾਵਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲਿਆਂ ਵਿੱਚ ਆਸ਼ਾ ਵਰਕਰਾਂ ਅਤੇ ਭਾਈਚਾਰੇ ਦੀਆਂ ਹੋਰ ਸਥਾਨਕਮਹਿਲਾਵਾਂ ਨੂੰ ਘਰ-ਘਰ ਨਿਗਰਾਨੀ ਕਰਨ ਲਈ ਨਾਲ ਜੋੜਿਆ ਜਾਵੇਗਾ ਅਤੇ ਉਨਾਂ ਨੂੰ ਹਰੇਕ ਘਰ ਦਾ ਸਰਵੇਖਣ ਕਰਨ ਲਈ ਪ੍ਰਤੀ ਵਿਅਕਤੀ 2 ਰੁਪਏ ਅਦਾਕੀਤੇ ਜਾਣਗੇ। ਲੱਛਣ ਵਾਲੇ ਕੇਸਾਂ ਜਿਨਾਂ ਬਾਰੇ ਸਿਹਤ ਅਧਿਕਾਰੀਆਂ ਨੂੰ ਸੂਚਿਤ ਨਹੀਂ ਕੀਤਾ ਜਾ ਰਿਹਾ, ਦੀ ਟਰੇਸਿੰਗ ਅਤੇ ਟਰੈਕਿੰਗ ਲਈ ਇਕ ਐਪ ਦੀ ਇਸ ਵੇਲੇਫੀਲਡ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਅਗਲੇ 2-3 ਦਿਨਾਂ ਵਿੱਚ ਲਾਂਚ ਕੀਤੀ ਜਾਵੇਗੀ। ਸ੍ਰੀ ਅਗਰਵਾਲ ਨੇ ਦੱਸਿਆ ਕਿ ਅਜਿਹੇ ਕੇਸਾਂ ਬਾਰੇ ਸਵੈ-ਇੱਛਾ ਨਾਲਰਿਪੋਰਟ ਕਰਨ ਲਈ ਨੌਜਵਾਨਾਂ ਨੂੰ ਇਹ ਐਪ ਡਾੳੂਨਲੋਡ ਕਰਨ ਲਈ ਆਖਿਆ ਜਾਵੇਗਾ। ਉਨਾਂ ਦੱਸਿਆ ਕਿ ਇਨਾਂ ਕੋਵਿਡ ਫੁਟ ਸੋਲਜ਼ਰਾਂ ਦੀ ਓ.ਟੀ.ਪੀ. ਜ਼ਰੀਏ ਪ੍ਰਮਾਣਿਕਤਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਗਲਤ ਸੂਚਨਾ ਨੂੰ ਰੋਕਿਆ ਜਾ ਸਕੇ।

ਬਾਅਦ ਵਿੱਚ ਫੇਸਬੁੱਕ ਸੈਸ਼ਨ ਜ਼ਰੀਏ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਾਹਰੋਂ ਆਉਣ ਵਾਲਿਆਂ ਖਾਸ ਕਰਕੇ ਵਿਦੇਸ਼ਾਂ ਤੋਂ ਪਰਤਣ ਵਾਲਿਆਂ ਵੱਲੋਂ ਸਿਹਤਅਧਿਕਾਰੀਆਂ ਨੂੰ ਸੂਚਿਤ ਨਾ ਕਰਨਾ ਇਕ ਵੱਡੀ ਚੁਣੌਤੀ ਹੈ ਕਿਉਂ ਜੋ ਇਸ ਨਾਲ ਉਨਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਲੱਭਣਾ ਔਖਾ ਹੋ ਜਾਂਦਾ ਅਤੇ ਬਾਕੀਆਂਦੀ ਜਾਨ ਵੀ ਜ਼ੋਖਮ ਵਿੱਚ ਪੈਂਦੀ ਹੈ। ਉਨਾਂ ਕਿਹਾ ਕਿ ਭਾਵੇਂ ਕਿ ਰੋਜ਼ਾਨਾ ਦੇ ਕੇਸਾਂ ਵਿੱਚ ਸੁਮੱਚੇ ਤੌਰ ’ਤੇ ਕਮੀ ਆਈ ਹੈ ਅਤੇ ਹੁਣ ਤੱਕ 2158 ਕੇਸ ਪਾਜ਼ੇਟਿਵ ਆਏ ਹਨਜਿਨਾਂ ਵਿੱਚੋਂ 1946 ਵਿਅਕਤੀ ਸਿਹਤਯਾਬ ਹੋ ਗਏ ਹਨ ਪਰ ਪਿਛਲੇ ਕੁਝ ਦਿਨਾਂ ਵਿੱਚ ਨਵੇਂ ਕੇਸਾਂ ਸਾਹਮਣੇ ਆਉਣੇ ਚਿੰਤਾ ਦਾ ਵਿਸ਼ਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਮੈਡੀਕਲ ਜਾਂਚ ਤੋਂ ਬਿਨਾਂ ਵਾਪਸੀ ਕਰਨ ਵਾਲਿਆਂ ਬਾਰੇ ਸੂਚਿਤ ਕਰਨ ਦੀ ਅਪੀਲ ਕੀਤੀ।

ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੂੰ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਹੋਰ ਸੂਬਿਆਂ ਤੋਂ ਲੋਕਾਂ ਦੇ ਵੱਡੀ ਗਿਣਤੀ ਵਿੱਚਆਉਣ ਨੂੰ ਧਿਆਨ ਹੇਠ ਰੱਖਦਿਆਂ ਹਵਾਈ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਉੱਪਰ ਕੀਤੀ ਜਾ ਰਹੇ ਟੈਸਟਾਂ/ਸਕਰੀਨਿੰਗ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆਕਿ ਸੂਬੇ ਨੂੰ ਆਉਣ ਵਾਲੇ ਸਾਰੇ ਲੋਕਾਂ ਦੀ ਸਕਰੀਨਿੰਗ ਕਰਨ ਦੇ ਨਾਲ-ਨਾਲ ਘਰਾਂ ਅੰਦਰ 14 ਦਿਨ ਦਾ ਇਕਾਂਤਵਾਸ ਲਾਜ਼ਮੀ ਕੀਤਾ ਗਿਆ, ਇਸ ਦੇ ਨਾਲ ਹੀਹਵਾਈ ਅਡਿਆਂ ਅਤੇ ਰੇਲਵੇ ਸਟੇਸ਼ਨਾਂ ਉੱਪਰ ਟੈਸਟਿੰਗ ਸੁਵਿਧਾ ਉਪਲੱਬਧ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਜਿਨਾਂ ਵੱਲੋਂ ਕੋਵਾ ਐਪ ਡਾੳੂਨਲੋਡ ਨਹੀਂਕੀਤਾ ਗਿਆ ਉਨਾਂ ਵੱਲੋਂ ਰੇਲ ਸਫਰ ਦੌਰਾਨ ਹੀ ਘੋਸ਼ਣਾ ਫਾਰਮ ਭਰਕੇ ਸਟੇਸ਼ਨਾਂ ‘ਤੇ ਸੌਂਪ ਦਿੱਤੇ ਜਾਂਦੇ ਹਨ।

ਸਿਹਤ ਸਬੰਧੀ ਸਾਰੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤੇ ਜਾਣ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਸੈਸ਼ਨ ਦੌਰਾਨ ਕਿਹਾ ਕਿ 17 ਮਈ ਤੋਂ 28 ਮਈ ਤੱਕ ਮਹਿਜ਼ 11 ਦਿਨਾਂ ਅੰਦਰ 36,820 ਵਿਅਕਤੀਆਂ ਨੂੰ ਮਾਸਕ ਨਾ ਪਹਿਨਣ ਅਤੇ 4032 ਲੋਕਾਂ ਨੂੰ ਜਨਤਕ ਤੌਰ ‘ਤੇ ਥੁੱਕਣ ਬਦਲੇ ਜ਼ੁਰਮਾਨੇਕੀਤੇ ਗਏ ਹਨ। ਉਨਾਂ ਦੱਸਿਆ ਕਿ ਕੇਵਲ ਲੰਘੇ 24 ਘੰਟਿਆਂ ਦੌਰਾਨ 6061 ਲੋਕਾਂ ਨੂੰ ਮਾਸਕ ਨਾ ਪਹਿਨਣ ਲਈ ਜ਼ੁਰਮਾਨੇ ਕੀਤੇ ਗਏ ਹਨ ਅਤੇ ਇਸ ਸਮੇਂ ਦੌਰਾਨਨਿਯਮਾਂ ਦੀ ਉਲੰਘਣਾਂ ਦੇ ਮਾਮਲਿਆਂ ਵਿੱਚ 503 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਕਮਿੳੂਨਿਟੀ ਪੱਧਰ ‘ਤੇ ਕੋਵਿਡ ਦੇ ਫੈਲਾਓ ਦੀਆਂ ਸੰਭਾਵਨਾਵਾਂ ਦੇ ਪ੍ਰਸੰਗ ਵਿੱਚ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹਖਤਰਾ ਹੈ ਜਿਸਦਾ ਅਸੀਂ ਸਾਹਮਣਾ ਕਰ ਰਹੇ ਹਾਂ ਅਤੇ ਖੁੱਲਾਂ ਬਾਰੇ ਫੈਸਲੇ ਦੌਰਾਨ ਇਸ ਨੂੰ ਪੂਰੀ ਤਰਾਂ ਧਿਆਨ ਵਿੱਚ ਰੱਖਿਆ ਜਾਵੇਗਾ। ਅੰਮਿ੍ਰਤਸਰ ਵਿੱਚ ਕੇਸਾਂਬਾਰੇ ਇਕ ਵਸਨੀਕ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨਾਂ ਕਿਹਾ ਕਿ ਬੀਤੇ ਕੱਲ ਰਿਪੋਰਟ ਹੋਏ 7 ਕੇਸਾਂ ਵਿਚੋਂ 6 ਸੰਪਰਕ ਨਾਲ ਸਬੰਧਤ ਕੇਸ ਸਨ।

ਰੈਪਿਡ ਟੈਸਟਿੰਗ ਕਿੱਟਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੀਆਂ ਕਿੱਟਾਂ ਚੀਨ ਅਤੇ ਦੱਖਣੀ ਕੋਰੀਆਂ ਤੋਂ ਆਈਆਂ ਸਨ ਉਹ ਨੁਕਸਦਾਰ ਹੋਣ ਕਾਰਨਵਾਪਸ ਕਰ ਦਿੱਤੀਆਂ ਗਈਆਂ ਸਨ।

ਦੁਬਈ ਵਾਸੀ ਜੋ ਚੰਡੀਗੜ ਆਉਣਾ ਚਾਹੁੰਦਾ ਹੈ, ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੁਬਈ ਤੋਂ ਰੋਜ਼ਾਨਾਂ ਤਿੰਨ ਫਲਾਈਟਾਂ ਦੇ ਨਾਲ-ਨਾਲਹੋਰ ਫਲਾਈਟਾਂ ਮੁੜ ਸ਼ੁਰੂ ਹੋ ਰਹੀਆਂ ਹਨ। ਉਨਾਂ ਕਿਹਾ ਕਿ ਆਮ ਫਲਾਈਟਾਂ ਹਾਲੇ ਸ਼ੁਰੂ ਨਹੀਂ ਹੋਈਆਂ ਅਤੇ ਉਨਾਂ ਸਵਾਲ ਪੁੱਛਣ ਵਾਲੇ ਵਿਅਕਤੀ ਨੂੰ ਭਾਰਤੀਅੰਬੈਸੀ ਦੇ ਦਫਤਰ ਨਾਲ ਸੰਪਰਕ ਵਿਚੱ ਰਹਿਣ ਲਈ ਆਖਿਆ।

ਇਕ ਸਵਾਲ ਕਰਤਾ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਵੱਲੋਂ ਨਿੱਜੀ ਬੱਸਾਂ ਨੂੰ ਪਿੰਡਾਂ ਵਿੱਚ ਚਲਾਏ ਜਾਣ ਤੋਂ ਨਹੀਂ ਰੋਕਿਆ ਗਿਆ ਅਤੇ ਇਸ ਸਬੰਧੀ ਫੈਸਲਾ ਨਿੱਜੀਬੱਸ ਚਲਾਉਣ ਵਾਲਿਆਂ ਵੱਲੋਂ ਕੀਤਾ ਜਾਣਾ ਹੈ।

ਲੌਕਡਾੳੂਨ ਦੌਰਾਨ ਨਕਲੀ ਸ਼ਰਾਬ ਸਬੰਧੀ ਕੀਤੀ ਗਈ ਛਾਪਾਮਾਰੀ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ 97 ਭੱਠੀਆਂ ਸੀਲ ਕੀਤੀਆਂ ਗਈਆਂ, 1729 ਮਾਮਲੇ ਦਰਜ ਕੀਤੇ ਗਏ ਅਤੇ 1360 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸ਼ਰਾਬ ਦੀ ਤਸਕਰੀਕਰਨ ਦਾ ਯਤਨ ਕਰਨ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਕਰ ਰਹੀ ਹੈ।

ਮੁੱਖ  ਮੰਤਰੀ ਵੱਲੋਂ ਇਸ ਵਰੇ ਇਕ ਹੋਰ ਭਰਪੂਰ ਫਸਲ ਦੇਣ ਲਈ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ 128 ਲੱਖ ਮੀਟਰਿਕ ਟਨ ਕਣਕ ਦੀ ਖ੍ਰੀਦਨਾਲ ਕਰੀਬ 23000 ਕਰੋੜ ਰੁਪਏ ਪੇਂਡੂ ਆਰਥਿਕਤਾ ਦੀ ਚਲਾਈ ਲਈ ਉਪਲੱਬਧ ਹੋਏ ਹਨ।

ਟਿੱਡੀ ਦਲ ਦੇ ਖਤਰੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨਾਲ ਲੱਗਦੇ 7 ਜ਼ਿਲਿਆਂ ਵਿੱਚ ਇਸ ਦੀ ਰੋਕਥਾਮ ਲਈ ਮੁਕੰਮਲ ਇੰਤਜ਼ਾਮ ਕੀਤੇ ਜਾਚੁੱਕੇ ਹਨ।

ਸਕੂਲਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਸਬੰਧੀ ਇਕ ਲੁਧਿਆਣਾ ਵਾਸੀ ਵੱਲੋਂ ਕੀਤੀ ਸ਼ਿਕਾਇਤ ਸਬੰਧੀ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਨੂੰਅਜਿਹੇ ਸਕੂਲਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਆਖਿਆ ਗਿਆ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਜਾਣਕੇ ਖੁਸ਼ ਹਨ ਕਿ ਸੂਬੇ ਅੰਦਰ 85 ਫੀਸਦ ਉਦਯੋਗਿਕ ਯੂਨਿਟਾਂ ਵੱਲੋਂ 65 ਫੀਸਦ ਕਿਰਤੀਆਂਦੀ ਸ਼ਮੂਲੀਅਤ ਨਾਲ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕੁਆਰਕ ਸਮੇਤ ਕਈ ਅੰਤਰ-ਰਾਸ਼ਟਰੀ ਆਈ.ਟੀ ਫਰਮਾਂ ਨੂੰ ਮੋਹਾਲੀ ਵਿਖੇ ਸਥਾਪਤੀ ਲਈ ਸਹੂਲਤ ਦਿੱਤੀ ਜਾ ਰਹੀ ਅਤੇ ਹਾਲਾਤਾਂ ਵਿੱਚ ਸੁਧਾਰ ਹੋਣ ਨਾਲ ਵੱਡੀ ਗਿਣਤੀ ਹੋਰ ਕੰਪਨੀਆਂ ਪੰਜਾਬਆਉਣਗੀਆਂ।

ਹੋਰ ਵਾਧੂ ਕਰਜ਼ ਲੈਣ ਸਬੰਧੀ ਕੇਂਦਰ ਦੀਆਂ ਸ਼ਰਤਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਘੀ ਢਾਂਚੇ ਅੰਦਰ ਆਪਣੇ ਲੋਕਾਂ ਦੀ ਆਰਥਿਕਤਰੱਕੀ ਲਈ ਸੂਬੇ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨਾਂ ਕਿਹਾ ਕਿ , ਅਸੀਂ ਆਪਣੇ ਲੋਕਾਂ ਦੀਆਂ ਆਰਥਿਕ ਜ਼ਰੂਰਤਾਂ ਲਈ ਜ਼ਿੰਮੇਵਾਰ ਹਾਂ ਅਤੇ ਕੇਂਦਰ ਨੂੰ ਸੰਘੀ ਢਾਂਚੇ ਦੀਭਾਵਨਾਂ ਤਹਿਤ ਅਜਿਹੀਆਂ ਸ਼ਰਤਾਂ ਨੂੰ ਹਟਾਉਣਾ ਚਾਹੀਦਾ ਹੈ।

Continue Reading
Click to comment

Leave a Reply

Your email address will not be published. Required fields are marked *