Connect with us

Punjab

ਕੈਪਟਨ ਅਮਰਿੰਦਰ ਸਿੰਘ ਨੂੰ ਝਟਕਾ 6 ਉਮੀਦਵਾਰਾਂ ਵੱਲੋਂ ਚੋਣ ਲੜਨ ਤੋਂ ਕੀਤਾ ਇਨਕਾਰ

Published

on

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਲੋਕ ਕਾਂਗਰਸ ਦੇ ਛੇ ਉਮੀਦਵਾਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਵਲੋਂ ਭਾਜਪਾ ਦੇ ਕਮਲ ਦੇ ਫੁੱਲ ‘ਤੇ ਚੋਣ ਲੜਨ ਦੀ ਗੱਲ ਕਹੀ ਜਾ ਰਹੀ ਹੈ। ਸੂਤਰਾਂ ਮੁਤਾਬਕ ਕੈਪਟਨ ਵੱਲੋਂ ਇਸ ਸਬੰਧੀ ਭਾਜਪਾ ਹਾਈਕਮਾਨ ਨਾਲ ਗੱਲ਼ਬਾਤ ਕੀਤੀ ਜਾ ਰਹੀ ਹੈ। 6 ਉਮੀਦਵਾਰਾਂ ਨੇ ਸਾਫ ਆਖ ਦਿੱਤਾ ਹੈ ਕਿ ਉਹ ਪੰਜਾਬ ਲੋਕ ਕਾਂਗਰਸ ਦੇ ਹਾਕੀ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜਨਗੇ।