punjab
ਮੁੱਖ ਮੰਤਰੀ ਕੈਪਟਨ ਨੇ ਮਰਹੂਮ ਵੀਰਭੱਦਰ ਸਿੰਘ ਨੂੰ ਵੇਖੋ ਕਿਵੇਂ ਕੀਤਾ ਯਾਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕੀਤੀ ਹੈ। ਵੀਰਭੱਦਰ ਸਿੰਘ ਹੁਰਾਂ ਨਾਲ ਆਪਣੀ ਪੁਰਾਣੀ ਤਸਵੀਰ ਸਾਂਝੀ ਕਰਦਿਆਂ ਮੁੱਖ ਮੰਤਰੀ ਕੈਪਟਨ ਨੇ ਟਵੀਟ ਰਾਹੀਂ ਆਪਣੀਆਂ ਭਾਵਨਾਵਾਂ ਜ਼ਾਹਿਰ ਕੀਤੀਆਂ ਹਨ।