Connect with us

Governance

ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨਾਂ ਬਾਰੇ ਵਿਚਾਰ, ਨਾਲ ਖੜ੍ਹਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਕਰ ਲੈਂਦੇ

Published

on

captain

ਪ੍ਰੇਰਿਤ ਪ੍ਰਚਾਰ ਨਾਲ ਕਿਸਾਨਾਂ ਦੇ ਪਵਿੱਤਰ ਸੰਘਰਸ਼ ਨੂੰ ਕਮਜ਼ੋਰ ਕਰਨ ਜਾਂ ਬਦਨਾਮ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖਤੀ ਨਾਲ ਨਿਪਟਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੱਬ ਕੇ ਕਿਸਾਨਾਂ ਦੀ ਮਦਦ ਕੀਤੀ ਹੈ ਪਰ ਕੋਈ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਉਤੇ ਪੋਸਟਾਂ ਪਾ ਕੇ ਸਾਡੇ ਬਾਰੇ ਗਲਤ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸ਼ਰਾਰਤੀ ਅਨਸਰ ਮੇਰੇ ਨਾਮ ਉਤੇ ਪੋਸਟ ਪਾ ਰਿਹਾ ਹੈ ਕਿ ਮੈਂ ਆਖਿਆ ਸੀ ਕਿ ਜਿਹੜੇ ਕਿਸਾਨ ਉਥੇ ਪ੍ਰਦਰਸਨ ਕਰ ਰਹੇ ਹਨ, ਉਹ ਖਾਲੀਸਤਾਨੀ ਤੇ ਪਾਕਿਸਤਾਨੀ ਹਨ। ਇਹ ਸਰਾਸਰ ਕਿਸੇ ਦੀ ਬਦਮਾਸ਼ੀ ਹੈ।
ਮੈਂ ਇਸ ਵਾਰ ਵੀ ਕੇਂਦਰ ਕੋਲ ਪਹੁੰਚ ਕਰਕੇ ਕਿਹਾ ਸੀ ਕਿ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਤੇ ਖੜ੍ਹੇ ਰਹਾਂਗੇ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਗੁੰਮਰਾਹ ਕਰਨ ਵਾਲੀਆਂ ਪੋਸਟ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੰਘਰਸ਼ ਸ਼ੁਰੂ ਹੋਇਆ ਹੈ, ਉਹ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਰਹੇ ਹਨ ਪਰ ਕੁਝ ਸ਼ਰਾਰਤੀ ਅਨਸਰ ਇਸ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਕਿਸੇ ਦੀ ਚਾਲ ਹੈ ਤੇ ਲੋਕਾਂ ਨੂੰ ਇਸ ਤੋਂ ਚੌਕਸ ਰਹਿਣਾ ਚਾਹੀਦਾ ਹੈ। ਮੈਂ ਹਮੇਸ਼ਾ ਸਾਡੇ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਅਤੇ ਇਹ ਉਦੋਂ ਤੱਕ ਕਰਾਂਗਾ ਜਦੋਂ ਤੱਕ ਅਸੀਂ ਇਹ ਕਾਨੂੰਨ ਰੱਦ ਨਹੀਂ ਕਰ ਲੈਂਦੇ।