Uncategorized
ਅੰਮਿਤਸਰ ਰੇਲ ਹਾਦਸੇ ਦੇ 34 ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੂੰ ਮੰਤਰੀ ਮੰਡਲ ਵੱਲੋਂ ਨੌਕਰੀਆਂ ਦੇਣ ਦੀ ਪ੍ਰਵਾਨਗੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਜੋ ਕਿ ਘੋਰ ਵਿੱਤੀ ਸੰਕਟ ‘ਚੋਂ ਗੁਜ਼ਰ ਰਹੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਕੇਸ ਵੱਜੋਂ ਵਿਚਾਰਦੇ ਹੋਏ ਹੋਏ ਨਿਯਮਾਂ ‘ਚ ਢਿੱਲ ਦਿੰਦਿਆਂ ਉਨ੍ਹਾਂ ਦੀ ਯੋਗਤਾ ਮੁਤਾਬਕ ਵੱਖ-ਵੱਖ ਵਿਭਾਗਾਂ ‘ਚ ਵਿੱਤ ਨੌਕਰੀ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਹਾਦਸਾ ਦੁਸਹਿਰੇ ਵਾਲੇ ਦਿਨ 19 ਅਕਤੂਬਰ 2018 ਨੂੰ ਅੰਮ੍ਰਿਤਸਰ ‘ਚ ਜੌੜੇ ਫਾਟਕ ‘ਤੇ ਵਾਪਰਿਆ ਸੀ। ਇਸ ਦੁਖਦਈ ਹਾਦਸਾ ਹਾਦਸੇ ‘ਚ 58 ਦੀ ਮੌਤ ਤੇ 71 ਵਿਅਕਤੀ ਜ਼ਖ਼ਮੀ ਹੋਏ ਸੀ। ਇਹ ਪਰਿਵਾਰਕ ਮੈਂਬਰ ਤਰਸ ਦੇ ਆਧਾਰ ‘ਤੇ ਨੌਕਰੀ ਲਈ ਸੂਬੇ ਦੀ ਮੌਜੂਦਾ ਨੀਤੀ ਅਤੇ ਇਸ ਨਾਲ ਸਬੰਧਤ 21 ਨਵੰਬਰ, 2002 ਦੀਆਂ ਹਦਾਇਤਾਂ ਦੇ ਦਾਇਰੇ ਹੇਠ ਨਹੀਂ ਆਉਂਦੇ ਸਨ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ਉਪਰ ਮੁੱਖ ਮੰਤਰੀ ਦਫ਼ਤਰ ਨੇ ਵਿਚਾਰ-ਵਟਾਂਦਰਾ ਕਰਨ ਉਪਰੰਤ ਫੈਸਲਾ ਕੀਤਾ ਕਿ 58 ਮ੍ਰਿਤਕਾਂ ਦੇ 34 ਪਰਿਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਹਿਸਾਬ ਨਾਲ ਸੂਬੇ ਦੇ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿੱਚ ਨੌਕਰੀ ਲਈ ਵਿਚਾਰਿਆ ਜਾਵੇ।
