Connect with us

Uncategorized

ਕੈਪਟਨ ਸਰਕਾਰ ਨੇ ਨੌਜਵਾਨਾਂ ਨਾਲ ਕੀਤਾ ਵਿਸ਼ਵਾਸਘਾਤ : ਸੁਖਬੀਰ ਬਾਦਲ

Published

on

sukhbir badal1

ਮਲੋਟ : ਅੱਜ ਮਲੋਟ ਵਿਚ ਸੁਖਬੀਰ ਬਾਦਲ ਵੱਲੋਂ ਹਲਕੇ ਦੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ।ਜਿਥੇ ਅਕਾਲੀ ਦਲ ਦੇ ਯੂਥ ਵਰਕਰਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ।

ਸੁਖਬੀਰ ਬਾਦਲ ਨੇ ਉਥੋਂ ਦੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਭ੍ਰਿਸ਼ਟ ਕਾਂਗਰਸ ਸਰਕਾਰ ਸ਼ਾਸਨ ਦੌਰਾਨ ਸਭ ਤੋਂ ਵੱਧ ਨਮੋਸ਼ੀ ਨੌਜਵਾਨਾਂ ਨੂੰ ਝੱਲਣੀ ਪਈ, ਕਿਉਂਕਿ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਕੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ।

ਘਰ-ਘਰ ਨੌਕਰੀ ਯੋਜਨਾ ਤੋਂ ਲੈ ਕੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਤੱਕ, ਕਾਂਗਰਸ ਸਰਕਾਰ ਨੇ ਨੌਜਵਾਨਾਂ ਨਾਲ ਕੀਤਾ ਇੱਕ ਵੀ ਵਾਅਦਾ ਨਹੀਂ ਪੁਗਾਇਆ, ਅਤੇ ਨਾ ਹੀ ਨੌਜਵਾਨਾਂ ਦੀ ਭਲਾਈ ਲਈ ਕੋਈ ਹੋਰ ਕਦਮ ਚੁੱਕਿਆ। ਇਹੀ ਕਾਰਨ ਹੈ ਕਿ ਹੁਣ ਪੰਜਾਬ ਦਾ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕਜੁੱਟ ਹੋ ਰਿਹਾ ਹੈ, ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਕਾਂਗਰਸ ਪਾਰਟੀ ਨੂੰ ਉਸ ਦੀਆਂ ਕਰਤੂਤਾਂ ਦਾ ਮੂੰਹ-ਤੋੜਵਾਂ ਜਵਾਬ ਦੇਣਗੇ।