Governance
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਨਾਲ ਨਜਿੱਠਣ ਦੀ ਤਿਆਰੀ ਦਾ ਜਾਇਜ਼ਾ ਕੀਤਾ

ਚੰਡੀਗੜ੍ਹ, 05 ਮਾਰਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪਹਿਲਾ ਤੋਂ ਕੀਤੀ ਤਿਆਰੀ ਦਾ ਜਾਇਜ਼ਾ ਲਿਆ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਵਾਇਰਸ ਦੇ ਵਿਸ਼ਵ ਪੱਧਰ ਤੇ ਫੈਲਣ ਨਾਲ ਪੈਦਾ ਹੋਈ ਸਥਿਤੀ ਉੱਤੇ ਖਾਸ ਤੌਰ ਤੇ ਨਜ਼ਰ ਰੱਖਣ।
ਮੁੱਖ ਮੰਤਰੀ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਲਈ ਉਪਾਅ ਵਜੋਂ ਭੀੜ-ਭੜਾੱਕੇ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਅਮਰਿੰਦਰ ਨੇ ਸਿਹਤ ਵਿਭਾਗ ਨੂੰ ਵਾਇਰਸ ਨਾਲ ਨਜਿੱਠਣ ਲਈ ਮਿਸ਼ਨ ਵਿਧੀ ਵਿਚ ਤਿਆਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮਕ਼ਸਦ ਲਈ ਚਾਰ ਸੀਨੀਅਰ ਡਾਕਟਰਾਂ ਨਾਲ ਇੱਕ ਰਾਜ ਰੈਪਿਡ ਰਿਸਪਾਂਸ ਟੀਮ ਬਣਾਈ ਗਈ ਹੈ। ਹਰੇਕ ਜ਼ਿਲ੍ਹੇ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਵਿੱਚ ਜ਼ਿਲ੍ਹਾ ਰੈਪਿਡ ਰਿਸਪਾਂਸ ਟੀਮਾਂ ਦੇ ਨਾਲ ਦੀਨ ਰਾਤ ਸਖਤ ਨਿਗਰਾਨੀ ਕੀਤੀ ਜਾਏਗੀ। ਜੇਕਰ ਕਿਸੇ ਵੀ ਤਰਹ ਦੀ ਸ਼ੰਕਾ ਲਗਦੀ ਹੈ ਤਾਂ ਉਹ ਕੰਟਰੋਲ ਰੂਮ ਫ਼ੋਨ ਕਰ ਸਕਦਾ ਹੈ, ਜਿਸਦੇ ਲਈ ਨੰਮਬਰ 88720-90029 / 0171-2920074 ਹਨ.

ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅੱਜ ਪ੍ਰਮੁੱਖ ਸਕੱਤਰ ਸਿਹਤ ਨੂੰ ਤੁਰੰਤ ਲੋਕਾਂ ਨੂੰ ਲੱਛਣਾਂ ਅਤੇ ਜਾਗਰੁਕਤਾ ਦੇ ਮੱਦੇਨਜ਼ਰ ਰੱਖੀਆਂ ਜਾਣ ਵਾਲੀਆਂ ਪਹਿਲੂਆਂ ਬਾਰੇ ਜਾਗਰੂਕ ਕਰਨ ਲਈ ਇਕ ਸਲਾਹਕਾਰ ਜਾਰੀ ਕਰਨ ਲਈ ਕਿਹਾ ਹੈ, ਨਾਲ ਹੀ ਅਮਰਿੰਦਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਣ ਲੋਕੀ ਡਰੇ ਹੋਏ ਨੇ ਇਸਲਈ ਡਾ. ਵੱਲੋਂ ਲੋਕਾਂ ਪ੍ਰੋਤਸਾਹਿਤ ਕੀਤਾ ਜਾਏ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ 5795 ਵਿਅਕਤੀ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰ ਰਹੇ ਹਨ ਤੇ ਵੀਰਵਾਰ ਨੂੰ 13 ਵਿਅਕਤੀਆਂ ਵਿਚ COVID-19 ਦੇ ਲੱਛਣ ਪਾਏ ਗਏ ਹਨ।
ਸਿੱਧੂ ਨੇ ਅੱਗੇ ਕਿਹਾ ਕਿ ਹਾਲਾਂਕਿ ਹਾਲਾਤ ਕਾਬੂ ਚ ਹੈ ਅਤੇ ਵਿਭਾਗ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਨਾਲ ਹੀ ਸਿੱਧੂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ।
ਸਿਹਤ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ 22 ਜ਼ਿਲ੍ਹਾ ਹਸਪਤਾਲਾਂ ਅਤੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਦੀ ਪਛਾਣ ਕੀਤੀ ਗਈ ਹੈ।
ਇਨ੍ਹਾਂ ਹਸਪਤਾਲਾਂ ਦੇ ਆਈਸੋਲੇਸ਼ਨ ਵਾਰਡ ਵਿਚ 649 ਬੈਡ ਵੀ ਸਥਾਪਤ ਕੀਤੇ ਗਏ ਹਨ ਅਤੇ 24 ਵੈਂਟੀਲੇਟਰ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ ਵਿੱਚੋਂ 14 ਜ਼ਿਲ੍ਹਾ ਹਸਪਤਾਲਾਂ ਵਿੱਚ ਅਤੇ 10 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਹਨ।
ਦੱਸ ਦੇਈਏ ਕਿ 70,106 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ ਜਿਸਦੇ ਵਿਚ ਅੰਮ੍ਰਿਤਸਰ ਵਾਹਗਾ/ਅਟਾਰੀ ਬਾਰਡਰ ਤੇ 47,671 ਯਾਤਰੀਆਂ ਦੀ ਜਾਂਚ ਕੀਤੀ ਗਈ ਅਤੇ ਗੁਰਦਾਸਪੁਰ ਵਿਖੇ ਡੇਰਾ ਬਾਬਾ ਨਾਨਕ ਵਿਚ 12,091 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਚੈੱਕ ਪੋਸਟਾਂ ‘ਤੇ ਯਾਤਰੀਆਂ ਦੀ ਸਕ੍ਰੀਨਿੰਗ ਲਈ ਗੈਰ ਸੰਪਰਕ ਥਰਮਾਮੀਟਰ ਵੀ ਉਪਲੱਬਧ ਕਰਵਾਏ ਗਏ ਹਨ। ਦੱਸਣਯੋਗ ਹੈ ਕਿ ਰਾਜ ਦੇ ਮੁੱਖ ਦਫ਼ਤਰ ਤੋਂ ਕੇਂਦਰੀ ਨਿਗਰਾਨੀ ਇਕਾਈ, ਆਈ.ਡੀ.ਐਸ.ਪੀ ਦਿੱਲੀ ਨੂੰ ਰੋਜ਼ਾਨਾ ਰਿਪੋਰਟਿੰਗ ਕੀਤੀ ਜਾ ਰਹੀ ਹੈ.