Connect with us

Politics

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਵੀਡੀਓ ਕਾਨਫ਼ਰੰਸ

ਪੀਐੱਮ ਨੇ ਕੋਰੋਨਾ ਪ੍ਰਭਾਵਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੀਟਿੰਗ ‘ਚ ਰਹੇ ਸ਼ਾਮਿਲ

Published

on

ਪੀਐੱਮ ਨੇ ਕੋਰੋਨਾ ਪ੍ਰਭਾਵਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੀਟਿੰਗ ‘ਚ ਰਹੇ ਸ਼ਾਮਿਲ
ਵੀਡਿਓ ਕਾਨਫਰੰਸਿੰਗ ਰਾਹੀਂ ਹੋਈ ਗੱਲਬਾਤ
ਕੋਰੋਨਾ ਨੂੰ ਲੈ ਕੇ ਲੋਕਾਂ ਨੂੰ ਸਹੀ ਸੁਨੇਹਾ ਦਿੱਤਾ ਜਾਵੇ:ਪੀਐੱਮ
ਲੋਕਾਂ ‘ਚ ਫੈਲ ਰਹੀ ਕੋਰੋਨਾ ਨੂੰ ਲੈ ਕੇ ਗਲਤਫਹਿਮੀ
ਲੱਛਣ ਨਾ ਮਿਲਣ ਦੇ ਬਾਵਜੂਦ ਵੀ ਆ ਰਹੀ ਕੋਰੋਨਾ ਰਿਪੋਰਟ ਪਾਜ਼ੀਟਿਵ 
ਝੋਨੇ ਦੀ ਪਰਾਲੀ ਸਬੰਧੀ ਬੋਨਸ ਦੀ ਗੱਲ 

24 ਸਤੰਬਰ:ਇੱਕ ਪਾਸੇ ਜਿੱਥੇ ਪੂਰੇ ਪੰਜਾਬ ਵਿੱਚ ਕਿਸਾਨ ਖੇਤੀ ਆਰਡੀਨੈਂਸ ਅਤੇ ਕਿਰਸਾਨੀ ਦਾ ਦਰਦ ਲੈ ਕੇ ਸੂਬੇ ਭਰ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਕੋਰੋਨਾ ਪ੍ਰਭਾਵਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਮੀਟਿੰਗ ‘ਚ ਸ਼ਾਮਿਲ ਰਹੇ ਹਨ। ਪ੍ਰਧਾਨ ਮੰਤਰੀ ਵੱਲੋਂ ਕਿਹਾ ਗਿਆ ਹੈ ਕਿ ਕੋਰੋਨਾ ਨੂੰ ਲੈ ਕੇ ਲੋਕਾਂ ਨੂੰ ਸੁਨੇਹਾ ਦਿੱਤਾ ਜਾਵੇ,ਲੋਕਾਂ ‘ਚ ਫੈਲੀਆਂ ਗਲਤਫਹਿਮੀਆਂ ਨੂੰ ਦੂਰ ਕੀਤਾ ਜਾਵੇ।ਕੋਈ ਲੱਛਣ ਨਾ ਮਿਲਣ ‘ਤੇ ਵੀ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਰਹੀ ਹੈ। ਲੋਕਾਂ ‘ਚ ਸ਼ੱਕ ਪੈਦਾ ਹੋ ਰਿਹਾ ਹੈ ਕਿ ਟੈਸਟ ਠੀਕ ਨਹੀਂ ਹੋ ਰਹੇ।ਇਸ ਲਈ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਪ੍ਰਭਾਵਸ਼ਾਲੀ ਸੁਨੇਹਾ ਦੇਣ ਦੀ ਗੱਲ ਆਖੀ ਗਈ ਹੈ। 
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੀਜੀਆਈ ਅਤੇ ਏਮਜ਼ ਬਠਿੰਡਾ ਵਿਚ ਆਕਸੀਜਨ ਸਪਲਾਈ, ਐਸਡੀਆਰਐਫ ਫੰਡਾਂ ਅਤੇ ਕੋਵਿਡ ਬੈੱਡਾਂ ਵਿਚ ਵਾਧੇ ਦੀ ਸਹਾਇਤਾ ਲਈ ਬੇਨਤੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੂੰ ਕੈਪਟਨ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੋਨਸ ਵਜੋਂ ਦੇਣ ਦੀ ਵੀ ਅਪੀਲ ਕੀਤੀ।ਤਾਂ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਕੋਰੋਨਾ ਕਾਲ ਦੌਰਾਨ ਪ੍ਰਦੂਸ਼ਣ ਅਤੇ ਕੋਰੋਨਾ ਪੀੜਿਤਾਂ ਨੂੰ ਮੁਸ਼ਕਿਲ ਨਾ ਆਵੇ।