Connect with us

Punjab

ਮਹਾਰਾਸ਼ਟਰ ਦੇ ਅਗਲੇ ਰਾਜਪਾਲ ਹੋ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ, ਕੋਸ਼ਯਾਰੀ ਤੋਂ ਬਾਅਦ ਕੈਪਟਨ ਨੂੰ ਜ਼ਿੰਮੇਵਾਰੀ ਦੇਣ ਦੀ ਚਰਚਾ

Published

on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣ ਸਕਦੇ ਹਨ। ਇਸ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸੀ ਚਰਚਾ ਛਿੜੀ ਹੋਈ ਹੈ। ਕੈਪਟਨ ਕੁਝ ਸਮਾਂ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦਾ ਵੀ ਭਾਜਪਾ ਵਿਚ ਰਲੇਵਾਂ ਕਰ ਦਿੱਤਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 29 ਜਨਵਰੀ ਨੂੰ ਪਟਿਆਲਾ ਵਿੱਚ ਰੈਲੀ ਕੀਤੀ ਸੀ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਸੀ। ਕੈਪਟਨ ਅਮਰਿੰਦਰ ਸਿੰਘ ਇਸ ਰੈਲੀ ਰਾਹੀਂ ਪੰਜਾਬ ਵਿੱਚ ਮੁੜ ਆਪਣੀ ਤਾਕਤ ਦਿਖਾਉਣ ਵਾਲੇ ਸਨ। ਇਸ ਰੈਲੀ ਰਾਹੀਂ ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਦਾ ਬਿਗਲ ਵਜਾਉਣਾ ਸੀ। ਹਾਲਾਂਕਿ ਅਚਾਨਕ ਇਹ ਰੈਲੀ ਮੁਲਤਵੀ ਕਰ ਦਿੱਤੀ ਗਈ। ਜਿਸ ਤੋਂ ਬਾਅਦ ਇਹ ਚਰਚਾ ਜ਼ੋਰ ਫੜ ਗਈ ਹੈ ਕਿ ਕੈਪਟਨ ਨੂੰ ਲੈ ਕੇ ਭਾਜਪਾ ਅੰਦਰ ਕੁਝ ਭਖ ਰਿਹਾ ਹੈ।